ਆਮ ਆਦਮੀ ਪਾਰਟੀ ਮੁਹਾਲੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੇ ਰੋਸ ਪ੍ਰਦਰਸ਼ਨ ਕਰਕੇ ਵੱਡੇ-ਛੋਟੇ ਬਾਦਲ ਦਾ ਫੂਕਿਆ ਪੁਤਲਾ

ਐਸ ਏ ਐਸ ਨਗਰ, 31 ਅਗਸਤ (ਸ.ਬ.) ਆਮ ਆਦਮੀ ਪਾਰਟੀ ਮੁਹਾਲੀ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ ਗਿਆ| ਇਸ ਮੌਕੇ ਸੰਬੋਧਨ ਕਰਦੇ ਹੋਏ ਪਾਰਟੀ ਦੇ ਜਨਰਲ ਸਕੱਤਰ (ਪੰਜਾਬ) ਅਤੇ ਵਿੱਤ ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਵਿੱਚ ਸ਼ਾਮਲ ਮੁੱਖ ਦੋਸ਼ੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੇ ਹੋਰ ਦੋਸ਼ੀਆਂ ਤੇ ਮਾਮਲਾ ਦਰਜ ਕਰਕੇ ਜੇਲ੍ਹਾਂ ਵਿੱਚ ਸੁੱਟਿਆ ਜਾਵੇ ਅਤੇ ਇਸ ਮਾਮਲੇ ਦੀ ਅਦਾਲਤੀ ਪੈਰਵਾਈ ਵਿਸ਼ੇਸ਼ ਅਦਾਲਤ ਰਾਹੀਂ ਤੇ ਸਮਾਂਬੱਧ ਹੋਵੇ| ਉਹਨਾਂ ਕਿਹਾ ਕਿ ਜੇਕਰ ਮੌਜੂਦਾ ਪੰਜਾਬ ਸਰਕਾਰ ਨੇ ਇਹਨਾਂ ਦੋਸ਼ੀਆਂ ਤੇ ਜਲਦੀ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਧਰਨੇ ਮੁਜ਼ਾਹਰਿਆਂ ਰਾਹੀਂ ਵੱਡਾ ਸੰਘਰਸ਼ ਕਰੇਗੀ|
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ, ਮਹਿਲਾ ਵਿੰਗ ਦੇ ਪੰਜਾਬ ਪ੍ਰਧਾਨ ਮੈਡਮ ਰਾਜ ਲਾਲੀ ਗਿੱਲ, ਉਪ ਪ੍ਰਧਾਨ ਮਾਲਵਾ ਜੋਨ-3 ਦਿਲਾਵਰ ਸਿੰਘ, ਐਕਸ ਸਰਵਿਸਮੈਨ ਵਿੰਗ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਘੁੰਮਣ, ਗੁਰਮੇਜ ਸਿੰਘ ਕਾਹਲੋਂ, ਹਰਜੀਤ ਸਿੰਘ ਬੰਟੀ, ਬਲਦੇਵ ਸਿੰਘ ਮਾਨ, ਬਹਾਦਰ ਸਿੰਘ ਚਾਹਲ, ਮੈਡਮ ਸਵਰਨ ਲਤਾ, ਕਸ਼ਮੀਰ ਕੌਰ, ਬਲਵਿੰਦਰ ਕੌਰ ਧਨੌੜਾ, ਮੈਡਮ ਘੁੰਮਣ ਆਦਿ ਵਲੰਟੀਅਰ ਅਤੇ ਅਹੁਦੇਦਾਰ ਹਾਜਰ ਸਨ|

Leave a Reply

Your email address will not be published. Required fields are marked *