ਆਮ ਆਦਮੀ ਪਾਰਟੀ ਵੱਲੋਂ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ


ਪਟਿਆਲਾ, 27 ਅਕਤੂਬਰ (ਬਿੰਦੂ ਸ਼ਰਮਾ) ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਬਾਹਰ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਦੀ ਅਗਵਾਈ ਵਿੱਚ  ਧਰਨਾ ਲਗਾਉਣ ਪਹੁੰਚੇ ਆਪ ਵਰਕਰਾਂ ਨੂੰ ਪੁਲੀਸ ਵਲੋਂ ਧਰਨਾ ਨਹੀਂ ਲਗਾਉਣ ਦਿੱਤਾ ਗਿਆ| ਬਾਅਦ ਵਿੱਚ ਇਸਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਵੱਲੋਂ ਨਾਭਾ ਵਿਖੇ ਪਟਿਆਲਾ ਗੇਟ ਮੁੱਖ ਚੌਂਕ ਵਿਖੇ ਕੈਬਿਨਟ ਮੰਤਰੀ ਧਰਮਸੋਤ ਦਾ ਪੁਤਲਾ ਫੂਕ ਕੇ ਕਾਂਗਰਸ ਸਰਕਾਰ ਦੇ ਖਿਲਾਫ ਨਾਰੇਬਾਜੀ ਕੀਤੀ| 
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ           ਸ਼ੇਰਮਾਜਰਾ ਅਤੇ ਆਪ ਆਗੂ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕਾਲਰਸ਼ਿਪ ਘਪਲੇ ਦੀ ਜਾਂਚ ਕਰਕੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦਿੱਤੀ ਗਈ ਹੈ| ਉੱਸ ਉਪਰ ਆਮ ਆਦਮੀ ਪਾਰਟੀ ਨੂੰ ਬਿਲਕੁਲ ਵਿਸ਼ਵਾਸ ਨਹੀਂ ਉਹਨਾਂ ਮੰਗ ਕੀਤੀ ਕਿ  ਇਸ ਮਾਮਲੇ ਦੀ ਸੀ ਬੀ ਆਈ ਜਾਂ ਸਿਟਿੰਗ ਜੱਜ ਤੋਂ ਜਾਂਚ ਕਰਵਾਈ ਜਾਵੇ| 
ਨਾਭਾ ਦੇ  ਡੀ ਐਸ ਪੀ ਰਾਜੇਸ਼ ਛਿੱਬਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕੈਬਿਨਟ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾਇਆ ਜਾਣਾ ਸੀ ਪਰ ਇਨ੍ਹਾਂ ਦੇ ਕੋਲ  ਧਰਨਾ ਲਗਾਉਣ ਦੀ ਇਜਾਜਤ ਨਹੀਂ ਸੀ ਜਿਸ ਕਾਰਨ ਪੁਲੀਸ ਨੇ ਇਨ੍ਹਾਂ ਨੂੰ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਬਾਹਰ ਧਰਨਾ ਲਗਾਉਣ ਨਹੀਂ ਦਿੱਤਾ| ਉਹਨਾਂ ਕਿਹਾ ਕਿ ਜੇ ਧਰਨਾਕਾਰੀਆਂ ਵੱਲੋਂ ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਨਹੀਂ ਰੱਖਿਆ ਜਾਵੇਗਾ ਤਾਂ ਇਨ੍ਹਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ|

Leave a Reply

Your email address will not be published. Required fields are marked *