ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸਰਕਾਰ ਲਿਆਉਣ ਵੋਟਰ : ਬਾਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਅਮਨ ਦੇ ਦੁਸ਼ਮਨ ਕਰਾਰ

ਐਸ ਏ ਐਸ ਨਗਰ, 27 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਸ;੍ਰ. ਪ੍ਰਕਾਸ਼ ਸਿੰਘ ਬਾਦਲ ਨੇ ਚੋਣਾਂ ਮੌਕੇ ਵੋਟਰਾਂ ਨੂੰ ਸੂਬੇ ਦੇ ਵਿਕਾਸ ਲਈ ਵਚਨਬੱਧ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸਰਕਾਰ ਲਿਆਉਣ ਦਾ ਹੌਕਾ ਦਿੱਤਾ ਹੈ| ਬੀਤੀ ਸ਼ਾਮ ਇੱਥੇ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਕੈਪਟਨ              ਤੇਜਿੰਦਰ ਪਾਲ ਸਿੰਘ ਸਿੱਧੂ ਦੀ ਪ੍ਰਚਾਰ ਮੁਹਿੰਮ ਤਹਿਤ ਆਯੋਜਿਤ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਆਏ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਲੋਕਾਂ ਨੂੰ ਹਰ ਪੰਜ ਸਾਲ ਵਾਰ ਇਹ ਮੌਕਾ ਮਿਲਦਾ ਹੈ ਕਿ ਉਹ ਆਪਣੀ ਪਸੰਦ ਦੀ ਸਰਕਾਰ ਬਣਾਉਣ| ਉਹਨਾਂ ਕਿਹਾ ਕਿ ਜੇਕਰ ਲੋਕਾਂ ਦਾ ਫੈਸਲਾ ਸਹੀ ਹੋਵੇ ਅਤੇ ਸੂਬੇ ਵਿੱਚ ਲੋਕਾਂ ਦੀ ਭਲਾਈ ਕਰਨ ਵਾਲੀ ਅਤੇ ਵਿਕਾਸ ਲਈ ਵਚਨਬੱਧ ਸਰਕਾਰ ਹੋਂਦ ਵਿੱਚ ਆ ਜਾਵੇ ਤਾਂ ਸਭ ਦਾ ਫਾਇਦਾ ਹੁੰਦਾ ਹੈ ਪਰੰਤੂ ਜੇਕਰ ਅਜਿਹਾ ਨਾ ਹੋਵੇ ਤਾਂ ਇਸਦਾ ਨੁਕਸਾਨ ਵੀ ਸੂਬੇ ਦੀ ਜਨਤਾ ਨੂੰ ਹੀ ਸਹਿਣਾ ਪੈਂਦਾ ਹੈ|
ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਹਮਲਾ ਕਰਦਿਆਂ ਉਹਨਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸੂਬੇ ਦੇ ਅਮਨ ਚੈਨ ਦੀਆਂ ਦੁਸ਼ਮਨ ਪਾਰਟੀਆਂ ਹਨ| ਉਹਨਾਂ ਕਿਹਾ ਕਿ ਕਾਂਗਰਸ ਦਾ ਤਾਂ ਇਤਿਹਾਸ ਰਿਹਾ ਹੈ ਕਿ ਉਹ ਧਰਮ ਦੇ ਆਧਾਰ ਤੇ ਲੋਕਾਂ ਨੂੰ ਲੜਾ ਕੇ ਅਤੇ ਸਮਾਜ ਵਿੱਚ ਵੰਡੀਆ ਪਾ ਕੇ ਆਪਣਾ ਉੱਲੂ ਸਿੱਧਾ ਕਰਦੀ ਹੈ ਜਦੋਂਕਿ ਆਮ ਆਦਮੀ ਪਾਰਟੀ ਦੀ ਪੰਜਾਬ ਦੇ ਦੁਸ਼ਮਨਾਂ  ਨਾਲ ਸਾਂਝ ਹੈ| ਉਹਨਾਂ ਕਿਹਾ ਕਿ ਜਿਹੜੀਆਂ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਜਿੰਮੇਵਾਰ ਰਹੀਆਂ ਹਨ ਉਹਨਾਂ ਨਾਲ ਆਮ ਆਦਮੀ ਪਾਰਟੀ ਵਲੋਂ ਹੱਥ ਮਿਲਾ ਲਿਆ ਗਿਆ ਹੈ|
ਸ੍ਰ. ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਸੱਤਾਧਾਰੀ ਅਕਾਲੀ ਭਾਜਪਾ ਗਠਜੋੜ ਵਲੋਂ ਆਪਣੇ ਪਿਛਲੇ ਦੋ ਕਾਰਜਕਾਲਾਂ ਦੌਰਾਨ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਹੈ| ਮੁਹਾਲੀ ਹਲਕੇ ਦਾ ਖਾਸ ਤੌਰ ਤੇ ਜਿਕਰ ਕਰਦਿਆਂ ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਵਲੋਂ ਜਿੱਕੇ ਮੁਹਾਲੀ ਨੂੰ ਅੰਤਰਰਾਸ਼ਟਰੀ ਹਵਾਈ ਅੱਡਾ ਦਿੱਤਾ ਹੈ ਉੱਥੇ ਅੰਤਰਰਾਸ਼ਰੀ ਪੱਧਰ ਦੀਆਂ ਕਈ ਕੰਪਨੀਆਂ ਨੇ ਵੀ ਇੱਥੇ ਆਪਣੇ ਪ੍ਰੋਜੈਕਟ ਲਿਆਂਦੇ ਹਨ| ਇਸਤੋਂ ਇਲਾਵਾ ਵਿਸ਼ਵ ਪੱਧਰੀ ਖੇਡ                   ਸਟੇਡੀਅਮ ਅਤੇ ਹੋਰ ਸਹੂਲਤਾਂ ਵੀ ਉਪਲਬਧ ਕਰਵਾਈਆਂ ਗਈਆਂ ਹਨ| ਅਕਾਲੀ ਦਲ ਦੇ ਚੋਣ ਮੈਨੀਫੈਸਟੋ ਦਾ ਜਿਕਰ ਕਰਦਿਆਂ ਉਹਨਾਂ ਕਿਹਾ ਕਿ ਇਸ ਵਾਰ ਅਕਾਲੀ ਭਾਜਪਾ ਗਠਜੋੜ ਵਲੋਂ ਸਮਾਜ ਦੇ ਸਾਰੇ ਵਰਗਾਂ ਲਈ ਵਿਸ਼ੇਸ਼ ਸਕੀਮਾਂ ਐਲਾਨੀਆਂ ਗਈਆਂ ਹਨ ਅਤੇ ਸਰਕਾਰ ਬਣਨ ਤੋਂ ਬਾਅਦ ਇਹਨਾਂ ਸਕੀਮਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ|
ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸ੍ਰ. ਸੁਖਦੇਵ ਸਿੰਘ ਢੀਡਸਾ ਨੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਕੈਪਟਨ ਸਿੱਧੂ ਦੀ ਜਿੱਤ ਲਈ ਜੋਰ ਸ਼ੋਰ ਨਾਲ ਕੰਮ ਕਰਨ ਦੀ ਅਪੀਲ ਕੀਤੀ| ਇਸ ਮੌਕੇ ਕੈਪਟਨ ਸਿੱਧੂ ਸਮੇਤ ਮੇਅਰ ਕੁਲਵੰਤ ਸਿੰਘ, ਸੀਨੀਅਰ ਅਕਾਲੀ ਆਗੂ ਕਿਰਨਬੀਰ ਸਿੰਘ ਕੰਗ, ਸ਼੍ਰੋਮਣੀ            ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ,  ਮਾਰਕੀਟ ਕਮੇਟੀ ਦੇ                 ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਲੇਬਰਫੈਡ ਪੰਜਾਬ ਦੇ ਐਮ.ਡੀ. ਪਰਮਿੰਦਰ ਸਿੰਘ ਸੋਹਾਣਾ, ਬਲਾਕ ਸਮਿਤੀ ਦੇ                   ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦਿਹਾਤੀ ਦੀ ਪ੍ਰਧਾਨ ਬਲਜਿੰਦਰ ਕੌਰ ਸੈਦਪੁਰ, ਜ਼ਿਲ੍ਹਾ ਸ਼ਹਿਰੀ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਤੇ ਕੋਰ ਕਮੇਟੀ ਦੇ ਮੈਂਬਰ ਜਸਪਿੰਦਰ ਸਿੰਘ ਲਾਲੀ, ਕਮਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ, ਭਾਜਪਾ ਕੌਂਸਲਰ ਅਰੁਣ ਸ਼ਰਮਾ,  ਹਰਦੀਪ ਸਿੰਘ ਸਰਾਓ, ਅਸ਼ੋਕ ਝਾਅ, ਅਕਾਲੀ ਆਗੂ ਜਸਵਿੰਦਰ ਸਿੰਘ ਵਿਰਕ, ਪਰਦੀਪ ਭਾਰਜ, ਅਮਨਿੰਦਰ ਸਿੰਘ ਬਿੰਨੀ ਸਮੇਤ ਅਕਾਲੀ ਦਲ ਤੇ ਭਾਜਪਾ ਦੇ ਵੱਖ-ਵੱਖ ਵਿੰਗਾਂ ਦੇ ਆਗੂ, ਕੌਂਸਲਰ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮਿਤੀ ਮੈਂਬਰ, ਪੰਚ-ਸਰਪੰਚ ਅਤੇ ਹੋਰ ਆਗੂ ਹਾਜ਼ਰ ਸਨ|

Leave a Reply

Your email address will not be published. Required fields are marked *