ਆਮ ਲੋਕਾਂ ਦੀ ਲੁੱਟ ਕਰਕੇ ਆਪਣੇ ‘ਦੋਸਤਾਂ’ ਦੀ ਜੇਬ ਭਰ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

ਨਵੀਂ ਦਿੱਲੀ, 22 ਫਰਵਰੀ (ਸ.ਬ.) ਕਾਂਗਰਸ ਆਗੂ ਰਾਹੁਲ ਗਾਂਧੀ ਨੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਿਆ।

ਰਾਹੁਲ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਆਮ ਆਦਮੀ ਦੀ ਜੇਬ ਖਾਲੀ ਕਰ ਰਹੀ ਹੈ ਅਤੇ ਆਪਣੇ ਦੋਸਤਾਂ ਦੀ ਜੇਬ ਮੁਫ਼ਤ ਵਿੱਚ ਭਰ ਰਹੀ ਹੈ। ਰਾਹੁਲ ਨੇ ਟਵੀਟ ਕੀਤਾ ਕਿ ਪੈਟਰੋਲ ਪੰਪ ਉੱਤੇ ਗੱਡੀ ਵਿੱਚ ਤੇਲ ਪਾਉਂਦੇ ਸਮੇਂ ਜਦੋਂ ਤੁਹਾਡੀ ਨਜ਼ਰ ਤੇਜ਼ੀ ਨਾਲ ਵੱਧਦੇ ਮੀਟਰ ਉੱਤੇ ਪਵੇ, ਉਦੋਂ ਇਹ ਜ਼ਰੂਰ ਯਾਦ ਰੱਖਣਾ ਕਿ ਕੱਚੇ ਤੇਲ ਦੀ ਕੀਮਤ ਵਧੀ ਨਹੀਂ ਹੈ ਸਗੋਂ ਘੱਟ ਹੋਈ ਹੈ।

ਉਨ੍ਹਾਂ ਲਿਖਿਆ, ”ਪੈਟਰੋਲ 100 ਰੁਪਏ ਪ੍ਰਤੀ ਲੀਟਰ ਹੈ। ਤੁਹਾਡੀ ਜੇਬ ਖਾਲੀ ਕਰਕੇ ‘ਦੋਸਤਾਂ’ ਨੂੰ ਦੇਣ ਦਾ ਮਹਾਨ ਕਦਮ ਮੋਦੀ ਸਰਕਾਰ ਮੁਫ਼ਤ ਵਿੱਚ ਕਰ ਰਹੀ ਹੈ।”

ਜਿਕਰਯੋਗ ਹੈ ਕਿ ਕਾਂਗਰਸ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਲਗਾਤਾਰ ਮੋਦੀ ਸਰਕਾਰ ਉੱਤੇ ਨਿਸ਼ਾਨੇ ਸਾਧ ਰਹੀ ਹੈ। ਕਾਂਗਰਸ ਨੇ ਕੇਂਦਰ ਸਰਕਾਰ ਉੱਤੇ ਵੱਧ ਟੈਕਸ ਲਗਾ ਕੇ ਲੋਕਾਂ ਨੂੰ ਲੁੱਟਣ ਦਾ ਦੋਸ਼ ਲਗਾਇਆ ਹੈ ਅਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘੱਟ ਕਰਨ ਦੀ ਮੰਗ ਕੀਤੀ।

Leave a Reply

Your email address will not be published. Required fields are marked *