ਆਰੀਆ ਸਕੂਲ ਸੋਹਾਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਐਸ. ਏ. ਐਸ. ਨਗਰ, 26 ਜੁਲਾਈ (ਸ.ਬ.) ਬੀ ਐਸ ਐਚ ਆਰੀਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਸੈਕਟਰ -78 ਮੁਹਾਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਪੇਸ਼ ਕੀਤੇ ਗਏ ਸਭਿਆਚਾਰਕ ਸਮਾਗਮ ਵਿੱਚ ਸਕੂਲੀ ਬੱਚਿਆਂ ਨੇ ਵੱਖ ਵੱਖ ਤਰ੍ਹਾਂ ਦੇ ਨਾਚ ਪੇਸ਼ ਕੀਤੇ| ਇਸ ਮੌਕੇ ਛੋਟੇ ਬੱਚਿਆਂ ਵਲੋਂ ਪੇਸ਼ ਨਾਚ ਸਭ ਨੂੰ ਪਸੰਦ ਆਇਆ| ਇਸ ਮੌਕੇ ਛੋਟੇ ਬੱਚਿਆਂ ਨੇ ਪੀਘਾਂ ਪਾਈਆਂ ਅਤੇ ਵੱਡੇ ਬੱਚਿਆਂ ਲਈ ਮਹਿੰਦੀ ਮੁਕਾਬਲੇ ਕਰਵਾਏ ਗਏ|
ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾਂ ਸ੍ਰੀਮਤੀ ਸੁਨੀਤਾ ਗਰਗ ਨੇ ਬੱਚਿਆਂ ਨੂੰ ‘ਤੀਆਂ’ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਬੇਟੀ ਪੜ੍ਹਾਓ ਬੇਟੀ ਬਚਾਓ                 ਸੰਦੇਸ਼ ਦਿੱਤਾ|
ਇਸ ਸਮਾਗਮ ਦੇ ਅੰਤ ਵਿੱਚ ਸੀਨੀਅਰ ਸੈਕੰਡਰੀ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਗਿੱਧਾ ਪੇਸ਼ ਕੀਤਾ| ਸਕੂਲ ਪ੍ਰਬੰਧਕ ਕਮੇਟੀ ਮੈਂਬਰ ਸ. ਮੇਵਾ ਸਿੰਘ ਗਿੱਲ ਅਤੇ ਮੁੱਖ ਅਧਿਆਪਕਾਂ ਸ੍ਰੀਮਤੀ ਸੁਨੀਤਾ ਗਰਗ ਨੇ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ|

Leave a Reply

Your email address will not be published. Required fields are marked *