ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 74 ਵੀਂ ਵਰੇਗੰਢ ਸਬੰਧੀ ਸਮਾਗਮ 13 ਸਤੰਬਰ ਨੂੰ

ਐਸ ਏ ਐਸ ਨਗਰ, 11 ਸਤੰਬਰ (ਸ.ਬ.) ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 74 ਵੀਂ ਵਰੇਗੰਢ ਸਬੰਧੀ ਸਮਾਗਮ 13 ਸਤੰਬਰ ਨੂੰ ਮੋਗਾ ਅਤੇ ਟਾਟਾਨਗਰ (ਜਮਸ਼ੇਦਪੁਰ), ਝਾਰਖੰਡ ਵਿਖੇ ਕਰਵਾਏ ਜਾ ਰਹੇ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਈਸਟ ਇੰਡੀਆ ਦੇ ਪ੍ਰਧਾਨ ਸ੍ਰ. ਸਤਨਾਮ ਸਿੰਘ ਗੰਭੀਰ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਅਤੇ ਸ੍ਰ. ਕਰਨੈਲ ਸਿੰਘ ਪੀਰਮੁਹਮੰਦ ਟਾਟਾਨਗਰ (ਜਮਸ਼ੇਦਪੁਰ) ਵਿਖੇ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਵਿਸ਼ੇਸ ਤੌਰ ਤੇ ਪਹੁੰਚਣਗੇ| ਉਹਨਾਂ ਦੱਸਿਆ ਕਿ ਇਸ ਮੌਕੇ ਪੰਜਾਬ ਤੋਂ ਬਾਹਰ ਵੱਸਦੇ ਸਿੱਖਾਂ ਦੀਆਂ ਮੁਸ਼ਕਿਲਾਂ ਅਤੇ ਉਹਨਾਂ ਦੇ ਹੱਲ ਲਈ ਪੰਜਾਬ ਵੱਸਦੇ ਸਿੱਖ ਅਤੇ ਵਿਦੇਸ਼ ਵੱਸਦੇ ਸਿੱਖ ਕੀ ਮਹਿਸੂਸ ਕਰਦੇ ਹਨ ਇਸ ਬਾਰੇ ਅਤੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਇਨਸਾਫ਼ ਲਈ ਲੜੇ ਜਾ ਰਹੇ ਸੰਘਰਸ਼ ਬਾਰੇ ਸੈਮੀਨਾਰ ਕੀਤਾ ਜਾਵੇਗਾ |
ਉਹਨਾਂ ਦਸਿਆ ਕਿ ਇਸ ਮੌਕੇ ਮੌਜੂਦਾ ਸਮੇਂ ਵਿੱਚ ਸਿੱਖ ਲੀਡਰਸ਼ਿਪ ਵਿੱਚ ਆਈ ਗਿਰਾਵਟ ਬਾਰੇ ਵੀ ਵਿਚਾਰ ਕੀਤੀ ਜਾਵੇਗੀ ਅਤੇ ਸਿੱਖ ਕੌਮ ਦੀ ਨਸਲਕੁਸ਼ੀ ਵਿਰੁੱਧ ਕਾਰਵਾਈ ਕਰਨ ਲਈ ਇਕਜੁੱਟ ਹੋਣ ਲਈ ਚੱਲ ਰਹੇ ਸੰਘਰਸ਼ ਬਾਰੇ ਲੇਖਾ ਜੋਖਾ ਕੀਤਾ ਜਾਵੇਗਾ ਜਿਸ ਵਿੱਚ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਕਈ ਗਵਾਹ ਪਹੁੰਚਣਗੇ |
ਉਹਨਾਂ ਦਸਿਆ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪੰਜਾਬ ਅੰਦਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਕਰਨ ਦੇ ਦੋਸ਼ੀਆਂ ਖਿਲਾਫ ਅਵਾਜ ਬੁਲੰਦ ਕਰਨ ਲਈ 13 ਸਤੰਬਰ ਨੂੰ ਮੋਗਾ ਵਿਖੇ ਆਪਣੀ 74 ਵੀਂ ਵਰੇਗੰਢ ਮੌਕੇ ਭਵਿੱਖ ਦੀ ਰੂਪ ਰੇਖਾ ਤਿਆਰ ਕਰਨ ਲਈ ਇਕੱਤਰਤਾ ਕਰੇਗੀ ਇਸ ਮੌਕੇ ਪੰਜਾਬ ਦੇ ਮੌਜੂਦਾ ਹਾਲਾਤ ਤੇ ਵਿਚਾਰ ਚਰਚਾ ਕਰਕੇ ਸਿੱਖ ਕੌਮ ਲਈ ਇਨਸਾਫ ਪ੍ਰਾਪਤ ਕਰਨ ਲਈ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ |
ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੀਤ ਪ੍ਰਧਾਨ ਸ੍ਰ. ਗੁਰਮੁੱਖ ਸਿੰਘ ਸੰਧੂ, ਮੀਤ ਪ੍ਰਧਾਨ ਡਾਕਟਰ ਕਾਰਜ ਸਿੰਘ, ਸ੍ਰ. ਧਰਮ ਸਿੰਘ ਵਾਲਾ ਐਡਵੋਕੇਟ, ਸ੍ਰ. ਪਰਮਿੰਦਰ ਸਿੰਘ ਢੀਂਗਰਾ, ਸ੍ਰ. ਜਗਰੂਪ ਸਿੰਘ ਚੀਮਾ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਮਨਦੀਪ ਕੌਰ ਸੰਧੂ ਵੀ ਮੌਜੂਦ ਸਨ|

Leave a Reply

Your email address will not be published. Required fields are marked *