ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਵੱਲੋਂ ਅਮਿਤ ਸ਼ਰਮਾ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ

ਐਸ.ਏ.ਐਸ.ਨਗਰ, 17 ਜਨਵਰੀ (ਸ.ਬ.) ਆਲ ਇੰਡੀਆ ਹਿੰਦੂ  ਸਟੂਡੇਂਟ ਫੈਡਰੇਸ਼ਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਚੇਅਰਮੈਨ ਗਿਆਨ ਚੰਦ ਯਾਦਵ ਅਤੇ ਦੋਆਬਾ ਪ੍ਰਧਾਨ ਕੀਰਤ ਸਿੰਘ ਮੁਹਾਲੀ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਪਾਰਟੀ ਦੇ ਵਾਈਸ  ਚੇਅਰਮੈਨ ਰਜਿੰਦਰ ਸਿੰਘ ਧਾਲੀਵਾਲ ਅਤੇ ਪੰਜਾਬ ਸਕੱਤਰ ਲਖਵਿੰਦਰ ਸਿੰਘ ਲੱਖਾ ਵਿਸ਼ੇਸ਼ ਰੂਪ ਨਾਲ ਪਹੁੰਚੇ| ਇਸ ਮੌਕੇ ਰਜਿੰਦਰ ਧਾਲੀਵਾਲ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਸ੍ਰੀ ਹਿੰਦੂ ਤਖਤ ਦੇ ਲੁਧਿਆਣਾ ਦੇ ਪ੍ਰਚਾਰਕ ਅਮਿਤ ਸ਼ਰਮਾ ਨੂੰ ਅੱਤਵਾਦੀਆਂ ਵੱਲੋਂ  ਸ਼ਰੇਆਮ ਗੋਲੀਆਂ-ਮਾਰ ਦਿੱਤੀਆਂ ਗਈਆਂ|
ਪਾਰਟੀ ਦੇ ਰਾਸ਼ਟਰੀ ਪ੍ਰਧਾਨ ਪੰਚਾਨੰਦ ਗਿਰੀ ਅਤੇ ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਦੇ ਉਤਰ ਭਾਰਤ ਮੁਖੀ ਨਿਸ਼ਾਂਤ ਸ਼ਰਮਾ ਦੇ ਹੁਕਮ ਉਪਰ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਫੈਡਰੇਸ਼ਨ ਵਰਕਰ ਰੋਸ਼ ਪ੍ਰਦਰਸ਼ਨ ਕਰਨਗੇ ਅਤੇ ਡੀ.ਜੀ.ਪੀ ਪੰਜਾਬ ਦੇ ਨਾਮ ਸਾਰੇ ਐਸ.ਐਸ.ਪੀ ਅਤੇ ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਦੇਣਗੇ ਕਿ ਹਿੰਦੂ ਨੇਤਾਵਾਂ ਦੇ ਹਤਿਆਰਿਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ|

Leave a Reply

Your email address will not be published. Required fields are marked *