ਆਵਾਰਾ ਕੁੱਤਿਆਂ ਦੀ ਸਮੱਸਿਆ ਤੇ ਕਾਬੂ ਕਰੇ ਪ੍ਰਸ਼ਾਸ਼ਨ : ਅਤੁਲ ਸ਼ਰਮਾ

ਐਸ ਏ ਐਸ ਨਗਰ, 28 ਜਨਵਰੀ (ਸ.ਬ.) ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ, ਪਰ ਇਸ ਸਮੱਸਿਆ ਉਪਰ ਕਾਬੂ ਪਾਉਣ ਵਿਚ ਪ੍ਰਸ਼ਾਸਨ ਪੂਰੀ ਤਰ੍ਹਾਂ ਅਸਫਲ ਰਿਹਾ ਹੈ|
ਜਿਲ੍ਹਾ ਕਾਂਗਰਸ ਦੇ ਸਕੱਤਰ ਸ੍ਰੀ ਅਤੁਲ ਸ਼ਰਮਾ ਨੇ ਕਿਹਾ ਕਿ ਇਹ ਅਵਾਰਾ ਕੁੱਤੇ ਸ਼ਹਿਰ ਦੇ ਹਰ ਗਲੀ ਮੁਹਲੇ, ਪਾਰਕਾਂ, ਫੁੱਟਪਾਥਾਂ ਉਪਰ ਫਿਰਦੇ ਹਨ ਤੇ ਕੂੜੇਦਾਨਾਂ ਵਿੱਚੋਂ ਕੂੜਾ ਕੱਢ ਕੇ ਖਿਲਾਰ ਦਿੰਦੇ ਹਨ, ਜਿਸ ਕਾਰਨ ਹਰ ਪਾਸੇ ਗੰਦਗੀ ਫੈਲ ਜਾਂਦੀ ਹੈ| ਇਹ ਆਵਾਰਾ ਕੁੱਤੇ ਵਾਹਨਾਂ ਦੇ ਪਿੱਛੇ ਵੀ ਭਜਦੇ ਹਨ, ਜਿਸ ਕਾਰਨ ਵਾਹਨ ਚਾਲਕਾਂ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਵਾਹਨ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ|
ਉਹਨਾਂ ਕਿਹਾ ਕਿ ਇਹਨਾਂ ਆਵਾਰਾ ਕੁੱਤਿਆਂ ਦਾ ਆਤੰਕ ਇੰਨਾ ਵੱਧ ਗਿਆ ਹੈ ਕਿ ਛੋਟੇ ਬੱਚੇ ਪਾਰਕਾਂ ਵਿੱਚ ਜਾਣ ਤੋਂ ਡਰਦੇ ਹਨ ਅਤੇ ਸਕੂਲ ਵੀ ਡਰ ਡਰ ਕੇ ਜਾਂਦੇ ਹਨ| ਇਸ ਤੋਂ ਇਲਾਵਾ ਸ਼ਹਿਰ ਦੇ ਬਜੁਰਗਾਂ ਵਿੱਚ ਵੀ ਇਹਨਾਂ ਕੁੱਤਿਆਂ ਕਾਰਨ ਕਾਫੀ ਡਰ ਪਾਇਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਇਹਨਾਂ ਆਵਾਰਾ ਕੁੱਤਿਆਂ ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਨੂੰ ਕਈ ਵਾਰ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਪਰ ਇਹ ਸਮੱਸਿਆ ਦਿਨੋਂ ਦਿਨ ਵਧੱਦੀ ਜਾ ਰਹੀ ਹੈ| ਉਹਨਾਂ ਮੰਗ ਕੀਤੀ ਕਿ ਸ਼ਹਿਰ ਵਿੱਚ ਵਧ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ ਤੇ ਕਾਬੂ ਪਾਇਆ ਜਾਵੇ ਤਾਂ ਕਿ ਲੋਕ ਸ਼ਾਂਤੀ ਨਾਲ ਜਿੰਦਗੀ ਜੀਅ ਸਕਣ|

Leave a Reply

Your email address will not be published. Required fields are marked *