ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ

ਐਸ ਏ ਐਸ ਨਗਰ, 21 ਫਰਵਰੀ (ਸ.ਬ.) ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਵਿਖੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਦੀ ਜਾਣਕਾਰੀ          ਦੇਣ ਦੇ ਮੰਤਵ ਨਾਲ ਸਕੂਲ ਵਿਚ ਟ੍ਰੈਫ਼ਿਕ ਜਾਗਰੂਕਤਾ ਦਿਹਾੜਾ ਮਨਾਇਆ ਗਿਆ | ਇਸ ਦਾ ਮੁੱਖ ਮੰਤਵ ਰੋਜ਼ਾਨਾ ਹੋਣ ਵਾਲੇ ਸੜਕ ਹਾਦਸੇ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਦੇ ਨਿਯਮਾਂ ਨਾਲ ਜਾਣੂ ਕਰਵਾਉਣਾ  ਅਤੇ ਉਨ੍ਹਾਂ ਦੀ ਪਾਲਣਾ ਲਈ ਪ੍ਰੇਰਿਤ ਕਰਨਾ ਸੀ| ਇਸ ਦੌਰਾਨ ਸਕੂਲ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੇ ਟ੍ਰੈਫ਼ਿਕ ਦੇ ਸਾਈਨ ਬੋਰਡਾਂ ਬਾਰੇ ਜਾਣਕਾਰੀ ਦਿਤੀ ਗਈ ਉਥੇ ਟ੍ਰੈਫ਼ਿਕ ਮੁਲਾਜ਼ਮਾਂ ਵਲੋਂ ਕੈਂਪਸ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ| ਟ੍ਰੈਫ਼ਿਕ ਮੁਲਾਜ਼ਮਾਂ ਨੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਸਾਇਨ,ਸਿਗਨਲ,ਜ਼ੈਬਰਾ ਕਰਾਸਿੰਗ,ਫੁੱਟਪਾਥ  ਅਤੇ ਟ੍ਰੈਫ਼ਿਕ ਲਾਈਟਾਂ ਬਾਰੇ ਜਾਣਕਾਰੀ ਦਿਤੀ |
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ  ਅਮਰਪ੍ਰੀਤ ਕੌਰ ਨੇ ਦੱਸਿਆ ਕਿ ਟ੍ਰੈਫਿਕ ਜਾਗਰੂਕਤਾ  ਦੌਰਾਨ ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਗਿਆ ਕਿ ਜੇਕਰ ਉਨਾਂ ਦੇ ਮਾਪੇ ਵੀ ਕਿਸੇ ਤਰਾਂ ਸੜਕ ਤੇ ਜਾਂਦੇ ਹੋਏ ਨਿਯਮਾਂ ਦੀ ਪਾਲਣਾ ਨਹੀ ਕਰਦੇ ਤਾਂ ਉਹ ਆਪਣੇ ਮਾਪਿਆਂ ਨੂੰ ਕਾਨੂੰਨ ਦੀ ਪਾਲਣ ਕਰਨ ਲਈ ਪ੍ਰੇਰਿਤ ਕਰਨ,ਕਿਉਂਕਿ ਅਕਸਰ ਵੇਖਿਆ ਗਿਆ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਕਹੀ ਹੋਈ ਗੱਲ ਨੂੰ ਬਹੁਤ ਧਿਆਨ ਨਾਲ ਸੁਣਦੇ ਹਨ|

Leave a Reply

Your email address will not be published. Required fields are marked *