ਆਸ਼ਮਾ ਇੰਟਰਨੈਸ਼ਨਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਐਸ ਏ ਐਸ ਨਗਰ, 11 ਅਪ੍ਰੈਲ (ਸ.ਬ.) ਆਸ਼ਮਾ ਇੰਟਰਨੈਸ਼ਨਲ ਸਕੂਲ ਸੈਕਟਰ 70 ਵਿਖੇ ਵਿਸਾਖੀ ਦਾ ਤਿਉਹਾਰ ਸਭਿਆਚਾਰਕ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ| ਇਸ ਮੌਕੇ ਪੂਰੇ ਸਕੂਲ ਨੂੰ ਖੂਬਸੂਰਤ ਤਰੀਕੇ ਨਾਲ ਫੁੱਲਾਂ, ਕੇਸਰੀ ਝੰਡੇ ਅਤੇ ਚਾਰਟਾਂ ਨਾਲ ਸਜਾਇਆ ਗਿਆ| ਇਸ ਸਮਾਰੋਹ ਵਿੱਚ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਕਈ ਤਰ੍ਹਾਂ ਦੇ ਰੰਗਾਂ-ਰੰਗ ਪ੍ਰੋਗਰਾਮ    ਪੇਸ਼ ਕੀਤੇ| ਵਿਸਾਖੀ ਦੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਦੇਹ ਸ਼ਿਵਾ ਵਰ ਮੋਹੇ ਇਹੀ ਸ਼ਬਦ ਗਾਇਨ ਨਾਲ ਕੀਤਾ ਗਿਆ| ਜਿਸ ਤੋਂ ਬਾਅਦ ਇਸ ਪਵਿੱਤਰ ਦਿਹਾੜੇ ਦੇ ਇਤਾਹਾਸਕ ਅਤੇ ਸਮਾਜਿਕ ਮਹੱਤਵ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਕ ਜਾਣਕਾਰੀ ਦਿਤੀ ਗਈ| ਛੋਟੇ ਛੋਟੇ ਬੱਚਿਆਂ ਨੇ ਪੰਜਾਬੀ ਸਭਿਆਚਾਰ ਦੇ ਰੰਗ ਵਿੱਚ ਰੰਗਿਆ ਗਿੱਧਾ ਤੇ ਭੱਗੜਾ ਪੇਸ਼ ਕੀਤਾ| ਸੰਨ 1919 ਵਿੱਚ ਹੋਏ ਜਲਿਆਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ| ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਖੇਤਾਂ ਵਿੱਚ ਜਾ ਕੇ ਸੋਨੇ ਰੰਗੀਆਂ ਫਸਲਾਂ ਦੀ ਵਾਢੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ|
ਇਸ ਮੌਕੇ ਸਕੂਲ ਦੇ ਪ੍ਰਿਸੀਪਲ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਕਿਸ ਤਰ੍ਹਾਂ ਦਸਵੇਂ ਗੁਰੂ ਗੋਬਿੰਦ ਸਿੰਘ ਨੇ ਕਮਜ਼ੋਰ ਵਰਗਾਂ ਦੀ ਰਾਖੀ ਕਰਨ ਅਤੇ ਤਾਨਾਸ਼ਾਹ ਸਾਸ਼ਕਾਂ ਦੇ ਜੁਲਮਾਂ ਨੂੰ ਰੋਕਣ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ| ਸਕੂਲ ਦੇ ਡਾਇਰੈਕਟਰ ਜੇ ਐਸ ਕੇਸਰ ਨੇ ਵੀ ਇਸ ਮੌਕੇ ਸੰਬੋਧਨ ਕੀਤਾ|

Leave a Reply

Your email address will not be published. Required fields are marked *