ਆਸ਼ਾ ਵਰਕਰਾਂ ਵਲੋਂ ਹੜਤਾਲ

ਐਸ ਏ ਐਸ ਨਗਰ, 9 ਜਨਵਰੀ (ਸ.ਬ.) ਆਸ਼ਾ ਵਰਕਰ ਅਤੇ ਫੈਸਲੀਟੇਟਰ ਯੂਨੀਅਨ ਵਲੋਂ ਜਿਲ੍ਹਾ ਮੁਹਾਲੀ ਦੀਆਂ ਆਸ਼ਾ ਵਰਕਰਾਂ ਵਲੋਂ ਹੜਤਾਲ ਕੀਤੀ ਗਈ ਅਤੇ ਰੋਸ ਰੈਲੀ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਬੇਰੁਜਗਾਰੀ ਵੱਧ ਗਈ ਹੈ, ਪਬਲਿਕ ਸੈਕਟਰ ਦਾ ਨਿਜੀਕਰਨ ਲਗਾਤਾਰ ਕੀਤਾ ਜਾ ਰਿਹਾ ਹੈ, ਕਿਰਤ ਕਾਨੂੰਨਾਂ ਨੂੰ ਬਦਲਣ ਦਾ ਯਤਨ ਕੀਤਾ ਜਾ ਰਿਹਾ ਹੈ|
ਉਹਨਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਦੇ ਮਸਲੇ ਹੱਲ ਕੀਤੇ ਜਾਣ| ਇਸ ਮੌਕੇ ਜਿਲ੍ਹਾ ਪ੍ਰਧਾਨ ਰਜਿੰਦਰ ਕੌਰ, ਰਮਾ ਦੇਵੀ, ਗੀਤਾ ਦੇਪੀ, ਰੀਤੂ, ਅਮਨ ਮਹਿਤਾ, ਸਰਬਜੀਤ ਕੌਰ, ਕੁਲਵਿੰਦਰ ਕੌਰ, ਕੁਲਦੀਪ ਸਿੰਘ, ਦਿਨੇਸ਼ ਪ੍ਰਸ਼ਾਦ ਵੀ ਹਾਜਰ ਸਨ|

Leave a Reply

Your email address will not be published. Required fields are marked *