ਆਸਟਰੀਆ ਵਿੱਚ ਰੇਲ ਗੱਡੀ ਦੇ ਡੱਬੇ ਪੱਟੜੀ ਤੋਂ ਉਤਰਨ ਕਾਰਨ ਕਈ ਵਿਅਕਤੀ ਜ਼ਖਮੀ

ਵਿਆਨਾ, 26 ਜੂਨ (ਸ.ਬ.) ਆਸਟਰੀਆ ਵਿੱਚ ਅੱਜ ਇਕ ਰੇਲ ਗੱਡੀ ਪਟੜੀ ਤੋਂ ਉਤਰ ਗਈ, ਜਿਸ ਕਾਰਨ 26 ਵਿਅਕਤੀ ਜ਼ਖਮੀ ਹੋ ਗਏ ਅਤੇ ਜਿਨ੍ਹਾਂ ਵਿੱਚੋਂ 2 ਵਿਅਕਤੀਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ| ਪੱਛਮੀ ਵਿਆਨਾ ਦੇ ਸੈਂਟ ਪੁਇਲਟੇਨ ਵਿੱਚ ਸਥਾਨਕ ਸਮੇਂ ਮੁਤਾਬਕ ਸਵੇਰੇ 7 ਵਜੇ ਇਹ ਹਾਦਸਾ ਵਾਪਰਿਆ| ਰੈਡ ਕਰਾਸ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ| ਜਾਣਕਾਰੀ ਮੁਤਾਬਕ ਰੇਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ ਅਤੇ ਤੀਜਾ ਡੱਬਾ ਪਟੜੀ ਤੇ ਖੜ੍ਹਾ ਰਿਹਾ|
ਮਿਲੀ ਜਾਣਕਾਰੀ ਮੁਤਾਬਕ ਰੇਲ ਗੱਡੀ ਵਿੱਚ 80 ਵਿਅਕਤੀ ਸਵਾਰ ਸਨ|
ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ| ਇਹ ਰੇਲ ਗੱਡੀ ਮਾਰੀਆਜ਼ਲਰਬਾਹਾਨ ਨਾਲ ਸੰਬੰਧਤ ਹੈ| ਫਿਲਹਾਲ ਜ਼ਖਮੀਆਂ ਨੂੰ ਮੈਡੀਕਲ ਮਦਦ ਦਿੱਤੀ ਜਾ ਰਹੀ ਹੈ|

Leave a Reply

Your email address will not be published. Required fields are marked *