ਆਸਟ੍ਰੇਲੀਆ ਵਿੱਚ ਵਿਦਿਆਰਥੀਆਂ ਨੂੰ ਹਫਤੇ ਵਿੱਚ 40 ਘੰਟੇ ਤੋਂ ਵੱਧ ਕੰਮ ਕਰਨ ਦੀ ਮਿਲੀ ਮੰਜੂਰੀ


ਬਿ੍ਰਸਬੇਨ/ ਮੈਲਬੌਰਨ, 8 ਜਨਵਰੀ (ਸ.ਬ.) ਆਸਟ੍ਰੇਲੀਆ ਵਿੱਚ ਕੋਵਿਡ-19 ਮਹਾਮਾਰੀ ਦੌਰਾਨ ਅਸਾਧਾਰਣ ਹਲਾਤਾਂ ਨੂੰ ਦੇਖਦਿਆਂ ਜ਼ਰੂਰੀ ਸੇਵਾਵਾਂ ਵਿਚ ਕਾਮਿਆਂ ਦੀ ਵਧੇਰੇ ਮੰਗ ਨੂੰ ਯਕੀਨੀ ਬਣਾਉਣ ਤਹਿਤ ਗ੍ਰਹਿ ਵਿਭਾਗ ਅਤੇ ਆਸਟ੍ਰੇਲੀਆਈ ਬਾਰਡਰ ਫੋਰਸ ਵਲੋਂ ਵਿਦਿਆਰਥੀ ਵੀਜ਼ਾ ਧਾਰਕਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ। ਕੁੱਝ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਦੋ ਹਫ਼ਤਿਆਂ ਵਿਚ 40 ਘੰਟੇ ਤੋਂ ਵੱਧ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਇਨ੍ਹਾਂ ਨਵੀਆਂ ਹਿਦਾਇਤਾਂ ਵਿੱਚ ਵਿਦਿਆਰਥੀਆਂ ਨੂੰ ਆਪਣੇ ਕੋਰਸ ਦੌਰਾਨ ਵਧੇਰੇ ਘੰਟੇ ਕੰਮ ਕਰਨ ਦੇ ਕਾਨੂੰਨੀ ਅਧਿਕਾਰ ਹੋਣਗੇ ਪਰ ਇਹ ਯਕੀਨੀ ਕਰਨਾ ਪਵੇਗਾ ਕਿ ਉਹ ਆਪਣੀ ਪੜ੍ਹਾਈ ਲਈ ਗੰਭੀਰ ਹਨ ਅਤੇ ਆਪਣਾ ਕੋਰਸ ਪੂਰਾ ਕਰਦੇ ਹਨ।

Leave a Reply

Your email address will not be published. Required fields are marked *