ਆਸਟ੍ਰੇਲੀਆ ਵਿੱਚ ਸਮਾਂ ਤਬਦੀਲੀ 1 ਅਪ੍ਰੈਲ ਤੋਂ

ਮੈਲਬੌਰਨ, 21 ਮਾਰਚ (ਸ.ਬ.) ‘ਡੇਅ ਲਾਈਟ ਸੇਵਿੰਗ’ ਨਿਯਮ ਅਧੀਨ ਐਤਵਾਰ 1 ਅਪ੍ਰੈਲ 2018 ਤੋਂ ਆਸਟ੍ਰੇਲੀਆ ਦੀਆਂ ਘੜੀਆਂ ਮੌਜੂਦਾ ਸਮੇਂ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆਂ| ‘ਡੇਅ ਲਾਈਟ ਸੇਵਿੰਗ’ ਅਧੀਨ ਇਹ ਤਬਦੀਲੀ ਸਾਲ ਵਿੱਚ ਦੋ ਵਾਰ ਸੂਰਜ ਦੇ ਚੜ੍ਹਨ ਅਤੇ ਛਿਪਣ ਅਨੁਸਾਰ ਕੀਤੀ ਜਾਂਦੀ ਹੈ|
1 ਅਪ੍ਰੈਲ ਤੋਂ ਆਸਟ੍ਰੇਲੀਆਈ ਘੜੀਆਂ ਸਵੇਰੇ ਤਿੰਨ ਵਜੇਂ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆਂ ਅਤੇ ਗਰਮ ਰੁੱਤ ਦੀ ਸ਼ੁਰੂਆਤ ਤੇ ਮੁੜ ਦੁਬਾਰਾ 1 ਅਕਤੂਬਰ, 2018 ਨੂੰ ਇੱਕ ਘੰਟਾ ਅੱਗੇ ਹੋ ਜਾਣਗੀਆਂ| ਇਹ ਬਦਲਾਅ ਗਰਮੀਆਂ ਅਤੇ ਸਰਦੀਆਂ ਨੂੰ ਨਿਯਮਤ ਰੂਪ ਵਿੱਚ ਚਲਾਉਣ ਅਤੇ ਬਿਜਲੀ ਦੀ ਬੱਚਤ ਵਿੱਚ ਲਾਹੇਵੰਦ ਸਿੱਧ ਹੁੰਦਾ ਹੈ| ਇਸ ਤਬਦੀਲੀ ਤੋਂ ਬਾਅਦ ਮੈਲਬੌਰਨ-ਸਿਡਨੀ ਸਮੇਂ ਦਾ ਭਾਰਤੀ ਸਮੇਂ ਤੋਂ ਸਾਢੇ ਚਾਰ ਘੰਟੇ ਦਾ ਫਰਕ ਹੋਵੇਗਾ| ਇਹ ਤਬਦੀਲੀ ਵਿਕਟੋਰੀਆ, ਨਿਊ ਸਾਊਥ ਵੇਲਜ਼, ਤਸਮਾਨੀਆ,ਦੱਖਣੀ ਆਸਟ੍ਰੇਲੀਆ ਅਤੇ ਆਸਟ੍ਰੇਲੀਆਈ ਕੈਪੀਟਲ ਟੈਰੀਟਰੀ ਵਿੱਚ ਹੀ ਲਾਗੂ ਹੋਵੇਗੀ ਅਤੇ ਬਾਕੀ ਸੂਬਿਆਂ ਦੇ ਸਮੇਂ ਵਿੱਚ ਕੋਈ ਬਦਲਾਅ ਨਹੀ ਹੋਵੇਗਾ| ਭਾਰਤ ਤੋਂ ਉਲਟ ਮੌਸਮ ਹੋਣ ਕਾਰਨ ਆਸਟ੍ਰੇਲੀਆ ਵਿੱਚ ਇਸ ਸਮੇਂ ਸਰਦ ਰੁੱਤ ਦਾ ਆਗਾਜ਼ ਹੋ ਰਿਹਾ ਹੈ|

Leave a Reply

Your email address will not be published. Required fields are marked *