ਆਸ਼ਾ ਵਰਕਰਾਂ ਨੇ ਪਟਿਆਲਾ ਵਿੱਚ ਰੈਲੀ ਕਰਕੇ ਵਿਖਾਈ ਤਾਕਤ, ਵੱਡੇ ਸੰਘਰਸ਼ ਦੀ ਚਿਤਾਵਨੀ ਦਿੱਤੀ

ਪਟਿਆਲਾ, 29 ਸਤੰਬਰ (ਬਿੰਦੂ ਸ਼ਰਮਾ)  ਪਟਿਆਲਾ ਵਿਖੇ ਪੰਜਾਬ ਭਰ ਤੋਂ ਆਸ਼ਾ ਵਰਕਰਜ਼ ਅਤੇ                   ਫੈਸਿਲਿਟੇਟਰਾਂ ਵਲੋਂ ਇਕੱਤਰ ਹੋ ਕੇ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ| ਇਸ ਦੌਰਾਨ ਵਿਖਾਵਾਕਾਰੀਆਂ ਨੇ  ਰੈਲੀ ਕੱਢੀ ਅਤੇ ਪੰਜਾਬ ਸਰਕਾਰ ਦੇ ਖਿਲਾਫ ਜੋਰਦਾਰ ਨਾਹਰੇਬਾਜੀ ਕੀਤੀ|  
ਯੂਨੀਅਨ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਦੱਸਿਆ ਕਿ ਪੰਜਾਬ ਦੀਆਂ ਸਮੂਹ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਪੂਰੀ ਤਨਦੇਹੀ ਨਾਲ ਆਪਣੀਆਂ  ਡਿਊਟੀਆਂ ਨਿਭਾਈਆਂ ਗਈਆਂ ਅਤੇ ਇਸ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਉਨਾਂ ਦੇ ਕੰਮ ਦੀ ਸ਼ਲਾਘਾ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਸਲਾਮੀ ਵੀ ਦਿੱਤੀ ਗਈ ਸੀ| ਪਰੰਤੂ ਇਸਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਇਨ੍ਹਾਂ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਉਨ੍ਹਾਂ ਵਲੋਂ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ| 
ਉਹਨਾਂ ਮੰਗ ਕੀਤੀ ਕਿ ਪਿਛਲੇ 12 ਸਾਲਾ ਤੋਂ ਸਿਹਤ ਮਹਿਕਮੇ ਵਿੱਚ ਬਿਨਾਂ ਤਨਖਾਹਾਂ ਤੋਂ ਕੰਮ ਕਰਦੀਆਂ ਆ ਰਹੀਆਂ ਆਸ਼ਾ ਵਰਕਰਾਂ ਨੂੰ ਘੱਟੋ-ਘੱਟ 15000/-ਰੁਪਏ ਤਨਖਾਹ ਦਿੱਤੀ ਜਾਵੇ, ਹਰਿਆਣਾ ਸਰਕਾਰ ਦੀ ਤਰਜ ਤੇ 4000/ ਰੁਪਏ ਪੱਕੀ ਤਨਖਾਹ ਦੇ ਨਾਲ ਇੰਨਸੈਟਿਵ ਦਿੱਤਾ ਜਾਵੇ, ਵਰਕਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਵਰਕਰਾਂ ਨੂੰ                ਡੇਲੀਵੇਜ ਐਲਾਨਣ ਦੇ ਨਾਲ ਹੀ ਉਨ੍ਹਾਂ ਨੂੰ ਸਮਾਰਟ ਫੋਨ ਦੇ ਕੇ ਹੌਂਸਲਾ ਅਫਜਾਈ ਕੀਤੀ ਜਾਵੇ|
ਇਸ ਮੌਕੇ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਵੀ ਦਿੱਤਾ ਗਿਆ| ਯੂਨੀਅਨ ਆਗੂਆਂ ਵਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਹਨਾਂ ਦੀਆਂ  ਮੰਗਾਂ ਦਾ ਛੇਤੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ                  ਜਾਵੇਗਾ|
ਇਸ ਧਰਨੇ ਵਿੱਚ ਯੂਨੀਅਨ ਦੇ ਸੀਨੀ. ਮੀਤ ਪ੍ਰਧਾਨ ਸੰਤੋਸ਼ ਕੁਮਾਰੀ,ਜਨਰਲ ਸਕੱਤਰ ਕਸ਼ਮੀਰ ਕੌਰ, ਜਸਵੀਰ ਕੌਰ ਭਾਦਸੋਂ, ਸੁਖਵਿੰਦਰ ਕੌਰ ਮਾਨਸਾ, ਸਖਜੀਤ ਕੌਰ ਬਠਿੰਡਾ, ਰਜਿੰਦਰ ਕੌਰ ਕਾਕੜਾ, ਪਵਨਪ੍ਰੀਤ ਬਰਨਾਲਾ, ਦਲਜੀਤ ਕੌਰ ਫਰੀਦਕੋਟ ਅਤੇ ਸੂਬਾ ਕਮੇਟੀ ਦੇ ਹੋਰ ਮੈਂਬਰ ਹਾਜਿਰ ਸਨ| 

Leave a Reply

Your email address will not be published. Required fields are marked *