ਆਜ਼ਾਦੀ ਦਿਹਾੜਾ ਮਨਾਇਆ

ਐਸ ਏ ਐਸ ਨਗਰ, 17ਅਗਸਤ (ਸ.ਬ.) ਸ਼ਾਸ਼ਤਰੀ ਮਾਡਲ ਸਕੂਲ ਫੇਜ਼-1 ਮੁਹਾਲੀ ਵਿਖੇ ਆਜ਼ਾਦੀ ਦਿਹਾੜਾ ਪੂਰੇ ਜੋਸ਼ ਅਤੇ ਜ਼ਜਬੇ ਨਾਲ ਮਨਾਇਆ ਗਿਆ| ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਆਰ ਬਾਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਿਨ੍ਹਾਂ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ| ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਜੰਗੇ ਆਜਾਦੀ ਦੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਲਈ ਆਜਾਦੀ ਹਾਸਿਲ ਕੀਤੀ ਹੈ ਅਤੇ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਆਪਣੀ ਆਜਾਦੀ ਤੇ ਮਾਣ ਕਰਨਾ ਚਾਹੀਦਾ ਹੈ|
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪਰੇਡ ਅਤੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ| ਇਸ ਮੌਕੇ ਵਿਦਿਅਕ ਅਤੇ ਹੋਰਨਾਂ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਮਾਂਪਿਆਂ ਵਲੋਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ਼ਿਰਕਤ ਕੀਤੀ ਗਈ| ਅਖੀਰ ਵਿੱਚ ਸਕੂਲ ਦੇ ਮੈਨਜਰ ਸ੍ਰੀ ਰਜਨੀਸ਼ ਸੇਵਕ ਵਲੋਂ ਆਜਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ|

Leave a Reply

Your email address will not be published. Required fields are marked *