ਆਜ਼ਾਦ ਉਮੀਦਵਾਰ ਪੰਧੇਰ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਐਸ.ਏ.ਐਸ.ਨਗਰ, 2 ਜਨਵਰੀ (ਸ.ਬ.) ਵਿਧਾਨ ਸਭਾ ਹਲਕਾ ਮੁਹਾਲੀ ਤੋਂ ਅਜ਼ਾਦ ਉਮੀਦਵਾਰ ਪਰਨੀਤ ਸਿੰਘ ਪੰਧੇਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਅਪਣਾ ਚੋਣ ਪ੍ਰਚਾਰ ਕੀਤਾ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਪੰਧੇਰ ਨੇ ਕਿਹਾ ਕਿ ਹਲਕੇ ਦੇ ਲੋਕ ਉਹਨਾਂ ਦੇ ਪਰਿਵਾਰਕ ਮੈਂਬਰਾਂ ਵਾਂਗ ਹਨ ਅਤੇ ਉਹ ਹਲਕੇ ਦੇ ਵਸਨੀਕਾਂ ਦੀਆਂ ਸਮਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ| ਉਹਨਾਂ ਕਿਹਾ ਕਿ ਜਿੱਤਣ ਤੋਂ ਬਾਅਦ ਉਹ ਹਲਕੇ ਦੀ ਨੁਹਾਰ ਬਦਲ ਦੇਣਗੇ| ਇਸ ਮੌਕੇ ਸ੍ਰੀ ਪੰਧੇਰ ਦੇ ਸਮਰਥਕ ਅਤੇ ਪਿੰਡ ਵਾਸੀ ਮੌਜੂਦ ਸਨ|

Leave a Reply

Your email address will not be published. Required fields are marked *