ਇਕਵਾਡੋਰ ਵਿੱਚ 6.2 ਦੀ ਤੀਬਰਤਾ ਵਾਲੇ ਭੂਚਾਲ ਦਾ ਜ਼ਬਰਦਸਤ ਝਟਕਾ

ਕੁਇਟੋ, 7 ਸਤੰਬਰ (ਸ.ਬ.) ਦੱਖਣੀ ਇਕਵਾਡੋਰ ਵਿਚ ਬੀਤੀ ਰਾਤ ਭੂਚਾਲ ਦਾ ਜ਼ਬਰਦਸਤ ਝਟਕਾ ਮਹਿਸੂਸ ਕੀਤਾ ਗਿਆ| ਭਾਵੇਂ ਕਿ ਇਸ ਭੂਚਾਲ ਕਾਰਨ ਕਿਸੇ ਦੇ ਜ਼ਖਮੀ ਹੋਣ ਦੇ ਤੁਰੰਤ ਕੋਈ ਸੂਚਨਾ ਨਹੀਂ ਮਿਲੀ ਹੈ| ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਹੈ ਕਿ ਬੀਤੀ ਰਾਤ ਆਏ ਇਸ ਭੂਚਾਲ ਦੀ ਤੀਬਰਤਾ 6.2 ਮਾਪੀ ਗਈ| ਸਰਵੇਖਣ ਵਿਚ ਇਹ ਵੀ ਕਿਹਾ ਗਿਆ ਹੈ ਕਿ ਭੂਚਾਲ ਦਾ ਕੇਂਦਰ ਜ਼ਮੀਨ ਤੋਂ 93 ਕਿਲੋਮੀਟਰ ਹੇਠਾਂ ਸਥਿਤ ਸੀ| ਇਹ ਝਟਕਾ ਰਾਤ ਦੇ 9:42 ਵਜੇ ਮਹਿਸੂਸ ਕੀਤਾ ਗਿਆ|

Leave a Reply

Your email address will not be published. Required fields are marked *