ਇਟਲੀ ਵਿੱਚ ਹੜ੍ਹ ਨਾਲ 10 ਵਿਅਕਤੀਆਂ ਦੀ ਮੌਤ ਤੇ ਕਈ ਜ਼ਖਮੀ

ਰੋਮ, 21 ਅਗਸਤ (ਸ.ਬ.) ਇਟਲੀ ਦੇ ਜ਼ਿਲਾ ਕਲਾਬਰੀਆ ਵਿੱਚ ਹੜ੍ਹ ਆਉਣ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ| ਜਾਣਕਾਰੀ ਅਨੁਸਾਰ ਦੱਖਣੀ ਇਟਲੀ ਵਿੱਚ ਬੀਤੇ ਦਿਨੀਂ ਤੇਜ਼ ਮੀਂਹ ਤੋਂ ਬਾਅਦ ਪਾਣੀ ਦਾ ਪੱਧਰ ਵਧਣ ਕਾਰਨ ਤਕਰੀਬਨ 10 ਵਿਅਕਤੀਆਂ ਦੀ ਮੌਤ ਹੋ ਗਈ | ਕੌਮੀ ਸਿਵਲ ਪ੍ਰੋਟੈਕਸ਼ਨ ਡਿਪਾਰਟਮੈਂਟ ਨੇ ਕਿਹਾ ਕਿ 18 ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ ਤੇ ਕਲਾਬਰੀਆ ਇਲਾਕੇ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ 6 ਵਿਅਕਤੀ ਜ਼ਖਮੀ ਹੋਏ ਹਨ| ਅਜੇ ਤਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਕਿੰਨੇ ਲੋਕ ਲਾਪਤਾ ਹਨ ਅਤੇ ਰਾਹਤ ਕਾਰਜ ਜਾਰੀ ਹਨ|
ਪੋਲਿਨੋ ਨੈਸ਼ਨਲ ਪਾਰਕ ਦਾ ਕੁਝ ਹਿੱਸਾ ਤੰਗ ਹੋਣ ਕਾਰਨ ਰਾਹਤ ਤੇ ਬਚਾਅ ਕਰਮਚਾਰੀ ਰੱਸੀ ਦੇ ਸਹਾਰੇ ਉਸ ਥਾਂ ਤਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ| ਗੰਭੀਰ ਰੂਪ ਨਾਲ ਜ਼ਖਮੀ ਸਾਰੇ ਲੋਕਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਬਾਹਰ ਕੱਢਿਆ ਜਾ ਰਿਹਾ ਹੈ ਤੇ ਨੇੜਲੇ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ| ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਉਤਰੀ ਇਤਾਲਵੀ ਬੰਦਰਗਾਹ ਸ਼ਹਿਰ ਜੇਨੋਆ ਵਿਚ ਇਕ ਪੁਲ ਢਹਿ ਗਿਆ ਸੀ, ਜਿਸ ਵਿਚ 43 ਲੋਕ ਮਾਰੇ ਗਏ ਸਨ|

Leave a Reply

Your email address will not be published. Required fields are marked *