ਇਪਟਾ ਦੇ ਆਗੂਆਂ ਵੱਲੋਂ ਖਹਿਰਾ ਨਾਲ ਮੁਲਾਕਾਤ

ਐਸ ਏ ਐਸ ਨਗਰ, 29 ਜੁਲਾਈ (ਸ.ਬ.) ਇਪਟਾ ਪੰਜਾਬ ਦੇ ਆਗੂਆਂ ਨੇ ਪੰਜਾਬ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ੍ਰੀ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕੀਤੀ, ਇਸ ਮੌਕੇ ਪੰਜਾਬੀ ਗਾਣਿਆਂ ਵਿੱਚ ਪਰੋਸੀ ਜਾ ਰਹੀ ਲੱਚਰਤਾ ਬਾਰੇ ਵਿਚਾਰ ਚਰਚਾ ਕੀਤੀ ਗਈ|
ਇਸ ਬਾਰੇ ਜਾਣਕਾਰੀ ਦਿੰਦਿਆਂ ਇਪਟਾ ਪੰਜਾਬ ਦੇ ਜਨਰਲ ਸਕੱਤਰ ਸ੍ਰੀ ਸੰਜੀਵਨ ਸਿੰਘ ਨੇ ਦੱਸਿਆ ਕਿ ਇਸ ਮੌਕੇ ਵਫਦ ਦੇ ਆਗੂਆਂ ਨੇ ਕਿਹਾ ਕਿ ਸਾਮਰਾਜੀ ਤਾਕਤਾਂ ਵੱਲੋਂ ਸਾਡੇ ਮੁਲਕ ਤੇ ਬੜੀ ਸੋਚੀ ਸਮਝੀ ਸਾਜਿਸ਼ ਤਹਿਤ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਵਿਰਸੇ ਉੱਪਰ ਹਮਲਾ ਕੀਤਾ ਜਾ ਰਿਹਾ ਹੈ| ਗਾਣਿਆਂ ਵਿੱਚ ਪਰੋਸੀ ਜਾ ਰਹੀ ਅਸ਼ਲੀਲਤਾ ਕੋਈ ਇੱਕ ਬੰਦਾ ਨਹੀਂ ਰੋਕ ਸਕਦਾ ਸਗੋਂ ਇਸ ਲਈ ਰਾਜਨੀਤਿਕ ਇੱਛਾ ਸ਼ਕਤੀ ਦੀ ਲੋੜ ਹੈ| ਇਸ ਮੌਕੇ ਸ੍ਰੀ ਖਹਿਰਾ ਨੇ ਇਪਟਾ ਵੱਲੋਂ ਸਭਿਆਚਾਰਕ ਪ੍ਰਦੂਸ਼ਣ ਖਿਲਾਫ ਕੀਤੇ ਜਾ ਰਹੇ ਯਤਨਾਂ ਦੀ ਹਮਾਇਤ ਕੀਤੀ|

Leave a Reply

Your email address will not be published. Required fields are marked *