ਇਪਟਾ ਪੰਜਾਬ ਦੀ ਕਾਰਜਕਾਰਨੀ ਦੀ ਮੀਟਿੰਗ 27 ਜਨਵਰੀ ਨੂੰ

ਐਸ ਏ ਐਸ ਨਗਰ, 22 ਜਨਵਰੀ (ਸ.ਬ.) ਇਪਟਾ ਪੰਜਾਬ ਦੀ ਕਾਰਜਕਾਰਨੀ ਦੀ ਇੱਕ ਮੀਟਿੰਗ 27 ਜਨਵਰੀ ਨੂੰ ਓਪਨ ਏਅਰ ਥੀਏਟਰ, ਭਾਸ਼ਾ ਭਵਨ, ਸ਼ੇਰਾਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਪਟਾ, ਪੰਜਾਬ ਦੇ ਪ੍ਰਧਾਨ ਇੰਦਰਜੀਤ ਰੂਪੋਵਾਲੀ ਅਤੇ ਜਨਰਲ ਸੱਕਤਰ ਸੰਜੀਵਨ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ 6, 7 ਅਪ੍ਰੈਲ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਜਲਿਆਂਵਾਲਾ ਬਾਗ ਦੀ 100 ਸਾਲਾ ਸ਼ਤਾਬਦੀ ਮਨਾਉਣ ਦੀ ਰੂਪ-ਰੇਖਾ ਉਲੀਕਣ ਅਤੇ 16, 17 ਫਰਵਰੀ 2019 ਨੂੰ ਭੋਪਾਲ (ਮੱਧ ਪ੍ਰਦੇਸ਼) ਵਿਖੇ ਇਪਟਾ ਦੀ ਰਾਸ਼ਟਰੀ ਅਤੇ ਸੂਬਾ ਸੱਕਤਰੇਤ ਦੀ ਮੀਟਿੰਗ ਵਿਚ ਸ਼ਮੂਲੀਅਤ ਕਰਨ ਲਈ ਸਲਾਹ-ਮਸ਼ਵਰਾ ਕੀਤਾ ਜਾਵੇਗਾ|

Leave a Reply

Your email address will not be published. Required fields are marked *