ਇਰਾਕ ਵਿੱਚ ਲਾਪਤਾ 39 ਭਾਰਤੀਆਂ ਸਬੰਧੀ ਸੁਸ਼ਮਾ ਨੇ ਦੇਸ਼ ਨੂੰ ਕੀਤਾ ਗੁਮਰਾਹ : ਬਾਜਵਾ

ਚੰਡੀਗੜ੍ਹ, 22 ਜੁਲਾਈ (ਸ.ਬ.) ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲ ਕਰਦਿਆਂ ਰਾਜ ਸਭਾ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਇਰਾਕ ਵਿੱਚ ਲਾਪਤਾ ਚੱਲੇ ਆ ਰਹੇ 39 ਭਾਰਤੀ ਜਿਨ੍ਹਾਂ ਵਿਚੋਂ ਵਧੇਰੇ ਪੰਜਾਬੀ ਸ਼ਾਮਲ ਹਨ, ਸਬੰਧੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਪਾਰਲੀਮੈਂਟ ਵਿੱਚ ਤੇ ਲੋਕਾਂ ਨੂੰ ਗਲਤ ਜਾਣਕਾਰੀ ਦਿੱਤੀ ਗਈ ਹੈ| ਜਿਸ ਦੇ ਚੱਲਦਿਆਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਖਿਲਾਫ ਸੋਮਵਾਰ ਨੂੰ ਪਾਰਲੀਮੈਂਟ ਵਿੱਚ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਂਦਾ ਜਾਵੇ| ਉਨ੍ਹਾਂ ਕਿਹਾ ਕਿ ਉਸ ਮੌਕੇ ਮੋਦੀ ਦੀ ਫ਼ੇਲ੍ਹ ਹੋ ਚੁੱਕੀ ਵਿਦੇਸ਼ ਨੀਤੀ ਦਾ ਖ਼ੁਲਾਸਾ ਕੀਤਾ ਜਾਵੇ|

Leave a Reply

Your email address will not be published. Required fields are marked *