ਇਰਾਨ ਵਿੱਚ ਆਏ ਭੂਚਾਲ ਕਾਰਨ ਚਾਰ ਲੋਕਾਂ ਦੀ ਮੌਤ

ਤਹਿਰਾਨ,  6 ਜਨਵਰੀ (ਸ.ਬ.) ਦੱਖਣੀ ਇਰਾਨ ਵਿੱਚ ਆਏ ਭੂਚਾਲ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ| ਇਰਾਨ ਦੇ ਸਰਕਾਰੀ ਟੈਲੀਵਿਜ਼ਨ ਨੇ ਦੱਸਿਆ ਕਿ ਰਿਕਟਰ ਸਕੇਲ ਤੇ ਭੂਚਾਲ ਦੀ ਤੀਬਰਤਾ 5.1 ਸੀ ਅਤੇ ਮ੍ਰਿਤਕਾਂ ਦੀ ਮੌਤ ਇੱਥੋਂ ਦੇ ਇੱਕ ਪਿੰਡ ਵਿੱਚ ਹੋਈ ਹੈ| ਖ਼ਬਰ ਵਿੱਚ ਦੱਸਿਆ ਗਿਆ ਹੈ ਕਿ ਭੂਚਾਲ ਨੇ ਰਾਜਧਾਨੀ ਤਹਿਰਾਨ ਤੋਂ 1,000 ਕਿਲੋਮੀਟਰ ਦੀ ਦੂਰੀ ਤੇ ਸਥਿਤ ਖੋਂਜ ਸ਼ਹਿਰ ਦੇ ਨਜ਼ਦੀਕ ਸੈਫਾਬਾਦ ਪਿੰਡ ਨੂੰ ਹਿਲਾ ਕੇ ਰੱਖ ਦਿੱਤਾ| ਖ਼ਬਰ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਇਸ ਘਟਨਾ ਵਿੱਚ ਚਾਰ               ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋਈ ਹੈ ਅਤੇ ਚਾਰ ਹੋਰ ਜ਼ਖ਼ਮੀ ਹੋਏ ਹਨ| ਭੂਚਾਲ ਦਾ ਕੇਂਦਰ ਪਹਾੜੀ ਅਤੇ ਘੱਟ ਆਬਾਦੀ ਵਾਲੇ ਪੇਂਡੂ ਖੇਤਰ ਦੱਸੇ ਜਾ ਰਹੇ ਹਨ|

Leave a Reply

Your email address will not be published. Required fields are marked *