ਇੰਗਲੈਂਡ ਨੇ ਪਾਕਿ ਨੂੰ 6 ਵਿਕਟਾਂ ਨਾਲ ਹਰਾਇਆ

ਬ੍ਰਿਸਟਲ, 15 ਮਈ (ਸ.ਬ.) ਇੰਗਲੈਂਡ ਤੇ ਪਾਕਿਸਤਾਨ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਤੀਸਰਾ ਵਨ ਡੇ ਮੈਚ ਬ੍ਰਿਸਟਲ ਵਿੱਚ ਖੇਡਿਆ ਗਿਆ| ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ| ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਇੰਗਲੈਂਡ ਨੂੰ 359 ਦੌੜਾਂ ਦਾ ਟੀਚਾ ਦਿੱਤਾ| ਜਵਾਬ ਵਿੱਚ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ ਤੇ 5 ਵਨ ਡੇ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ| ਪਾਕਿਸਤਾਨ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦਿਆ ਹੋਇਆ ਇਮਾਮ ਉਲ ਹੱਕ ਨੇ 151 ਦੌੜਾਂ ਦੀ ਪਾਰੀ ਖੇਡੀ ਤੇ ਆਪਣੀ ਪਾਰੀ ਵਿੱਚ 16 ਚੌਕੇ ਤੇ 1 ਛੱਕਾ ਲਗਾਇਆ| ਇੰਗਲੈਂਡ ਟੀਮ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਕ੍ਰਿਸ ਵੋਕਸ ਨੇ 10 ਓਵਰਾਂ ਵਿੱਚ 67 ਦੌੜਾਂ ਤੇ 4 ਵਿਕਟਾਂ ਹਾਸਲ ਕੀਤੀਆਂ| ਇਸ ਦੇ ਨਾਲ ਹੀ ਇੰਗਲੈਂਡ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਜੋਨੀ ਬੇਅਰਸਟੋ ਨੇ 128 ਦੌੜਾਂ ਦਾ ਯੋਗਦਾਨ ਦਿੱਤਾ, ਜਿਸ ਵਿੱਚ 15 ਚੌਕੇ ਤੇ 5 ਛੱਕੇ ਸ਼ਾਮਲ ਹਨ, ਬੱਲੇਬਾਜ਼ ਜੋਸਨ ਰੋਏ ਨੇ 76 ਦੌੜਾਂ ਬਣਾਈਆਂ| ਹੁਣ ਵਨ ਡੇ ਸੀਰੀਜ਼ ਦਾ ਚੌਥਾ ਮੈਚ 17 ਮਈ ਨੂੰ ਨਟਿੰਘਮ ਵਿੱਚ ਖੇਡਿਆ ਜਾਵੇਗਾ| ਇੰਗਲੈਂਡ ਟੀਮ ਜੇਕਰ ਇਹ ਮੈਚ ਜਿੱਤ ਜਾਂਦੀ ਹੈ ਤਾਂ ਉਹ ਵਨ ਡੇ ਸੀਰੀਜ਼ ਤੇ ਕਬਜ਼ਾ ਕਰ ਲਵੇਗੀ|

Leave a Reply

Your email address will not be published. Required fields are marked *