ਇੰਡੋਨੇਸ਼ੀਆ ਵਿੱਚ ਤੇਲ ਦੇ ਇਕ ਖੂਹ ਵਿੱਚ ਲੱਗੀ ਅੱਗ, 10 ਵਿਅਕਤੀਆਂ ਦੀ ਮੌਤ

ਆਚੇ, 25 ਅਪ੍ਰੈਲ (ਸ.ਬ.) ਇੰਡੋਨੇਸ਼ੀਆ ਦੇ ਆਚੇ ਸੂਬੇ ਵਿੱਚ ਤੇਲ ਦੇ ਇਕ ਗੈਰ ਕਾਨੂੰਨੀ ਖੂਹ ਵਿੱਚ ਅੱਗ ਲੱਗ ਗਈ, ਜਿਸ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ| ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਸਮੇਂ ਮੁਤਾਬਕ ਦੇਰ ਰਾਤ ਤਕਰੀਬਨ 1.30 ਵਜੇ ਇਹ ਭਿਆਨਕ ਅੱਗ ਲੱਗੀ, ਜਿਸ ਵਿੱਚ ਘੱਟੋ-ਘੱਟ ਤਿੰਨ ਘਰ ਸੜ ਕੇ ਸਵਾਹ ਹੋ ਗਏ| ਇੱਥੇ ਇੰਨੀ ਭਿਆਨਕ ਅੱਗ ਲੱਗੀ ਕਿ ਇਸ ਤੇ ਕਾਬੂ ਨਹੀਂ ਪਾਇਆ ਜਾ ਸਕਿਆ| ਆਚੇ ਦੇ ਰਾਂਤੋ ਪੇਰੂਲੇਕ ਉਪ ਜ਼ਿਲੇ ਦੇ ਮੁਖੀ ਸੈਫੁਲ ਨੇ ਕਿਹਾ ਕਿ ਇਲਾਕੇ ਵਿੱਚ ਅੱਗ ਅਜੇ ਵੀ ਲੱਗੀ ਹੋਈ ਹੈ ਅਤੇ ਫਾਇਰ ਬ੍ਰਿਗੇਡ ਇਸ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਜੇ ਤਕ ਉਹ ਸਫਲ ਨਹੀਂ ਹੋ ਸਕੇ|
ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਦੀ ਜਾਂਚ ਕਰਵਾ ਰਹੇ ਹਨ ਅਤੇ ਫਿਲਹਾਲ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ| ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ|

Leave a Reply

Your email address will not be published. Required fields are marked *