ਇੰਡੋ ਗਲੋਬਲ ਕਾਲਜ ਵਿਖੇ 13 ਵੇਂ ਖੂਨ ਦਾਨ ਕੈਂਪ ਦਾ ਆਯੋਜਨ

ਐਸ ਏ ਐਸ ਨਗਰ, 1 ਅਪ੍ਰੈਲ (ਸ.ਬ.) ਇੰਡੋ ਗਲੋਬਲ ਕਾਲਜ਼ਿਜ ਵਿਖੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਮਿਲ ਕੇ ਇਕ ਦਿਨਾਂ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ| ਪਿਛਲੇ ਲਗਾਤਾਰ 12 ਸਾਲ ਤੋਂ ਕਰਵਾਏ ਜਾ ਰਹੇ ਇਸ ਕੈਂਪ ਵਿਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵੱਲੋਂ 251 ਯੂਨਿਟ ਖੂਨ ਦਾਨ ਕੀਤਾ ਗਿਆ| ਇਸ ਖੂਨ ਦਾਨ ਕੈਂਪ ਦਾ ਉਦਘਾਟਨ ਇੰਡੋ ਗਲੋਬਲ ਕਾਲਜ਼ਿਜ ਦੇ ਚੇਅਰ ਪਰਸਨ ਨੀਲਮ ਸਿੰਗਲਾ ਵੱਲੋਂ ਕੀਤਾ ਗਿਆ ਅਤੇ ਸਭ ਤੋਂ ਪਹਿਲਾਂ ਖੂਨ ਦਾਨ ਕੀਤਾ ਗਿਆ|
ਇਸ ਮੌਕੇ ਡਾ. ਦਿਵਜੋਤ ਸਿੰਘ ਲਾਂਬਾ ਦੀ ਦੇਖ ਰੇਖ ਵਿਚ ਪੀ.ਜੀ.ਆਈ ਚੰਡੀਗੜ੍ਹ ਦੀ ਡਾਕਟਰਾਂ ਅਤੇ ਟੈਕਨੀਸ਼ੀਅਨਾਂ ਦੀ ਟੀਮ ਨੇ ਦਾਨੀਆਂ ਦੇ ਖੂਨ ਅਤੇ ਸਰੀਰ ਦੀ ਲਈ ਜਾਂਚ ਕਰਨ ਤੋਂ ਬਾਅਦ 251 ਯੂਨਿਟ ਖੂਨ ਇਕੱਠਾ ਕੀਤਾ|
ਇੰਡੋ ਗਲੋਬਲ ਦੇ ਚੇਅਰਮੈਨ             ਸੁਖਦੇਵ ਸਿੰਗਲਾ ਨੇ ਕਿਹਾ ਕਿ ਇਸ ਖੂਨ ਦਾਨ ਕੈਂਪ ਦਾ ਇੱਕ ਹੋਰ ਉਦੇਸ਼ ਵਿਦਿਆਰਥੀਆਂ ਨੂੰ ਖੂਨ ਦਾਨ ਦੇ ਫ਼ਾਇਦਿਆਂ ਤੋਂ ਜਾਣੂ ਕਰਵਾਉਣਾ ਵੀ ਹੈ ਤਾਂ ਜੋ ਉਹ ਅੱਗੋਂ ਵੀ ਖੂਨ ਦਾਨ ਕਰਨ|

Leave a Reply

Your email address will not be published. Required fields are marked *