ਇੱਕ ਦੋ ਦਿਨਾਂ ਵਿੱਚ ਜਾਰੀ ਹੋ ਜਾਏਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ : ਜੋਰਾ ਸਿੰਘ ਮੁਹਾਲੀ ਨਗਰ ਨਿਗਮ ਦੀਆਂ ਸਾਰੀਆਂ 50 ਸੀਟਾਂ ਉੱਤੇ ਚੋਣ ਲੜੇਗੀ ਆਮ ਆਦਮੀ ਪਾਰਟੀ
ਐਸ. ਏ. ਐਸ. ਨਗਰ, 25 ਜਨਵਰੀ (ਜਸਵਿੰਦਰ ਸਿੰਘ) ਆਮ ਆਦਮੀ ਪਾਰਟੀ ਦੀ ਮੁਹਾਲੀ ਨਗਰ ਨਿਗਮ ਦੀ ਚੋਣ ਕਮੇਟੀ ਦੇ ਇੰਚਾਰਜ ਜਸਟਿਸ ਜੋਰਾ ਸਿੰਘ (ਰਿਟਾ) ਨੇ ਕਿਹਾ ਹੈ ਕਿ ਮੁਹਾਲੀ ਨਗਰ ਨਿਗਮ ਦੀ ਆਉਣ ਵਾਲੀ ਚੋਣ ਦੌਰਾਨ ਆਮ ਆਦਮੀ ਪਾਰਟੀ ਪੂਰੀਆਂ 50 ਸੀਟਾਂ ਉੱਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਚੋਣ ਲੜਣ ਵਾਲੇ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਪਾਰਟੀ ਵਲੋਂ ਇੱਕ-ਦੋ ਦਿਨਾਂ ਦੇ ਵਿੱਚ ਸਾਰੇ ਹੀ ਉਮੀਦਵਾਰਾਂ ਦੇ ਨਾਮ ਐਲਾਨ ਕਰ ਦਿੱਤੇ ਜਾਣਗੇ।
ਆਪ ਆਗੂ ਜੋਗਿੰਦਰ ਸਿੰਘ ਜੋਗੀ ਦੇ ਦਫਤਰ ਵਿਖੇ ਐਡਵੋਕੇਟ ਅਨਿਲ ਸਾਗਰ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਸੰਬੰਧੀ ਕੀਤੇ ਗਏ ਇੱਕ ਸਾਦੇ ਸਮਾਗਮ ਦੌਰਾਨ ਉਹਨਾਂ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਚੰਗੇ ਕਿਰਦਾਰ ਵਾਲੇ ਲੋਕ ਪਾਰਟੀ ਵਿੱਚ ਲਗਾਤਾਰ ਸ਼ਾਮਿਲ ਹੋ ਹੀੇ ਰਹੇ ਹਨ ਅਤੇ ਮੁਹਾਲੀ ਵਿੱਚ ਪਾਰਟੀ ਦੀ ਸਥਿਤੀ ਲਗਾਤਾਰ ਮਜਬੂਤ ਹੋ ਰਹੀ ਹੈ। ਉਹਨਾਂ ਭਰੋਸਾ ਜਾਹਿਰ ਕੀਤਾ ਕਿ ਪਾਰਟੀ ਮੁਹਾਲੀ ਵਿੱਚ ਚੰਗਾ ਪ੍ਰਦਰਸ਼ਨ ਕਰੇਗੀ ਅਤੇ ਨਿਗਮ ਚੋਣਾਂ ਦੌਰਾਨ ਪਾਰਟੀ ਦੇ ਵੱਡੀ ਗਿਣਤੀ ਉਮੀਦਵਾਰ ਜਿੱਤਣਗੇ।
ਇਸ ਮੌਕੇ ਪਾਰਟੀ ਆਗੂ ਰਾਜ ਲਾਲੀ ਗਿੱਲ, ਗੁਰਤੇਜ ਸਿੰਘ ਪੰਨੂੰ, ਪ੍ਰਭ ਕੌਰ ਅਤੇ ਜੋਗਿੰਦਰ ਸਿੰਘ ਜੋਗੀ ਨੇ ਵੀ ਸੰਬੋਧਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਆਗੂ ਸਰਬਜੀਤ ਸਿੰਘ ਪੰਧੇਰ, ਸ੍ਰੀ ਅਤੁਲ ਸ਼ਰਮਾ, ਸਵਰਨ ਲਤਾ, ਪਰਮਜੀਤ ਸਿੰਘ ਰੀਹਲ, ਖੁਸ਼ਵੰਤ ਸਿੰਘ ਰੂਬੀ, ਹਰਜੀਤ ਕੌਰ, ਅਮਰਜੀਤ ਕੌਰ, ਜਤਿੰਦਰ ਸਿੰਘ ਪੰਮਾ, ਰਵਿੰਦਰ ਸਿੰਘ ਕਲਸੀ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਹਾਜਿਰ ਸਨ।