ਈਦ ਮੌਕੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਇੱਕ ਭਾਰਤੀ ਜਵਾਨ ਸ਼ਹੀਦ

ਨਵੀਂ ਦਿੱਲੀ, 16 ਜੂਨ (ਸ.ਬ.) ਦੇਸ਼ ਵਿੱਚ ‘ਈਦ-ਉਲ-ਫਿਤਰ’ ਦਾ ਜਸ਼ਨ ਮਨਾਇਆ ਜਾ ਰਿਹਾ ਹੈ, ਇਸ ਮੌਕੇ ਤੇ ਵੀ ਪਾਕਿਸਤਾਨ ਸ਼ਰਮਨਾਕ ਹਰਕਤ ਕਰਨ ਤੋਂ ਪਿੱਛੇ ਨਹੀਂ ਹਟਿਆ| ਪਾਕਿਸਤਾਨ ਨੇ ਇਕ ਵਾਰ ਫਿਰ ਜੰਮੂ ਦੇ ਅਰਨੀਆ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ ਹੈ, ਜਿਸ ਵਿੱਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ|
ਜ਼ਿਕਰਯੋਗ ਹੈ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਵਿੱਚ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਬਹਾਲ ਕਰਨ ਦੇ ਇਰਾਦੇ ਨਾਲ ਕੇਂਦਰ ਸਰਕਾਰ ਨੇ ਅੱਤਵਾਦੀਆਂ ਦੇ ਖਿਲਾਫ ਚਲਾਏ ਜਾਣ ਵਾਲੇ ਕਿਸੇ ਵੀ ਤਰ੍ਹਾਂ ਦੇ ਫੌਜ ਮੁਹਿੰਮ ਨੂੰ ਰੱਦ ਕੀਤਾ ਸੀ ਪਰ ਇਸ ਦੇ ਬਾਵਜੂਦ ਰਮਜ਼ਾਨ ਦੇ ਮੌਕੇ ਤੇ ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਕਰਨ ਤੋਂ ਨਹੀਂ ਹੱਟ ਰਿਹਾ|

Leave a Reply

Your email address will not be published. Required fields are marked *