ਉਤਰ ਪ੍ਰਦੇਸ਼ : ਪੁਲੀਸ ਨਾਲ ਹੋਈ ਮੁਠਭੇੜ ਵਿੱਚ ਇੱਕ ਬਦਮਾਸ਼ ਜ਼ਖ਼ਮੀ, ਇੱਕ ਫਰਾਰ

ਲਖਨਊ, 1 ਅਗਸਤ (ਸ.ਬ.) ਉਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਵਿੱਚ ਪੁਲੀਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ ਦੌਰਾਨ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ| ਐਸ. ਐਸ. ਪੀ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਮੁਠਭੇੜ ਵਿੱਚ ਇੱਕ ਪੁਲੀਸ ਕਰਮਚਾਰੀ ਵੀ ਜ਼ਖ਼ਮੀ ਹੋਇਆ ਹੈ, ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ| ਉਨ੍ਹਾਂ ਦੱਸਿਆ ਕਿ ਪੁਲੀਸ ਨੇ ਇੱਕ ਮੋਟਰਸਾਈਕਲ ਅਤੇ ਇੱਕ ਰਿਵਾਲਵਰ ਵੀ ਜ਼ਬਤ ਕੀਤਾ ਹੈ| ਅਸ਼ੋਕ ਕੁਮਾਰ ਮੁਤਾਬਕ ਇਸ ਦੌਰਾਨ ਇੱਕ ਬਦਮਾਸ਼ ਭੱਜਣ ਵਿੱਚ ਕਾਮਯਾਬ ਰਿਹਾ|

Leave a Reply

Your email address will not be published. Required fields are marked *