ਉਨਾਵ ਬਲਾਤਕਾਰ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ : ਲਖਵਿੰਦਰ ਕੌਰ ਗਰਚਾ

ਉਨਾਵ ਬਲਾਤਕਾਰ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ : ਲਖਵਿੰਦਰ ਕੌਰ ਗਰਚਾ

ਯੂ ਪੀ ਪੁਲੀਸ ਦੀ ਸ਼ੱਕੀ ਭੂਮਿਕਾ ਦੀ ਨਿਰਪੱਖ ਜਾਂਚ ਮੰਗੀ
ਕੁਰਾਲੀ, 12 ਅਪ੍ਰੈਲ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ ਐਸ ਡੀ ਮੈਡਮ ਲਖਵਿੰਦਰ ਕੌਰ ਗਰਚਾ ਨੇ ਕਿਹਾ ਹੈ ਕਿ ਯੂ ਪੀ ਇਕ ਲੜਕੀ ਨਾਲ ਸਮੂਹਿਕ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ|
ਅੱਜ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਮੈਡਮ ਗਰਚਾ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਯੂ ਪੀ ਦੇ ਉਨਾਂਵ ਇਲਾਕੇ ਵਿੱਚ ਪਹਿਲਾਂ ਇਕ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ, ਫਿਰ ਜਦੋਂ ਇਸ ਮਾਮਲੇ ਵਿੱਚ ਇਕ ਵਿਧਾਇਕ ਦਾ ਨਾਮ ਆ ਗਿਆ ਤਾਂ ਵਿਧਾਇਕ ਦੇ ਭਰਾ ਅਤੇ ਉਸਦੇ ਸਾਥੀਆਂ ਵਲੋਂ ਪੀੜ੍ਹਤ ਲੜਕੀ ਦੇ ਪਿਤਾ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ ਗਈ| ਬਲਾਤਕਾਰ ਅਤੇ ਕੁੱਟਮਾਰ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਯੂ ਪੀ ਪੁਲੀਸ ਨੇ ਲੜਕੀ ਦੇ ਪਿਤਾ ਨੂੰ ਹੀ ਹਿਰਾਸਤ ਵਿੱਚ ਲੈ ਲਿਆ ਸੀ ਤੇ ਹਿਰਾਸਤ ਦੌਰਾਨ ਹੀ ਲੜਕੀ ਦੇ ਪਿਤਾ ਦੀ ਮੌਤ ਹੋ ਗਈ| ਉਹਨਾਂ ਕਿਹਾ ਕਿ ਇੰਨਾ ਕੁਝ ਹੋਣ ਦੇ ਬਾਵਜੂਦ ਯੂ ਪੀ ਪੁਲੀਸ ਵਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਹੈ| ਬਲਾਤਕਾਰ ਅਤੇ ਕੁੱਟਮਾਰ ਦੇ ਦੋਸ਼ੀ ਸ਼ਰੇਆਮ ਪੀੜਤ ਪਰਿਵਾਰ ਨੂੰ ਧਮਕੀਆਂ ਦੇ ਰਹੇ ਹਨ ਅਤੇ ਯੂ ਪੀ ਪੁਲੀਸ ਮੂਕ ਦਰਸ਼ਕ ਬਣ ਕੇ ਸਭ ਕੁਝ ਦੇਖ ਰਹੀ ਹੈ|
ਉਹਨਾਂ ਕਿਹਾ ਕਿ ਯੂ ਪੀ ਵਿੱਚ ਪੁਲੀਸ ਅਤੇ ਅਪਰਾਧੀਆਂ ਵਿਚਾਲੇ ਗਠਜੋੜ ਪੈਦਾ ਹੋ ਗਿਆ ਹੈ, ਜਿਸ ਕਾਰਨ ਪੁਲੀਸ ਬਲਾਤਕਾਰ ਅਤੇ ਕੁੱਟਮਾਰ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਕਰ ਰਹੀ| ਉਹਨਾਂ ਕਿਹਾ ਕਿ ਵਿਧਾਇਕ ਦੇ ਰੁਤਬੇ ਦੀ ਥਾਂ ਉਸਦੇ ਦੋਸ਼ਾਂ ਨੂੰ ਮੁੱਖ ਰਖ ਕੇ ਬਲਾਤਕਾਰੀਆਂ ਨੂੰ ਸਖਤ ਸਜ਼ਾ ਦਿਤੀ ਜਾਣੀ ਚਾਹੀਦੀ ਹੈ|
ਇਸ ਮੌਕੇ ਉਹਨਾਂ ਦੇ ਨਾਲ ਪਰਬੋਧ ਜੋਸ਼ੀ, ਲੱਕੀ ਕਲਸੀ, ਰਾਜੇਸ਼ ਰਾਠੋੜ, ਰਜਿੰਦਰ ਕੁਮਾਰਾ ਰਾਠੋੜ, ਵਿਪਨ ਕੁਮਾਰ ਸਾਬਕਾ ਐਮ ਸੀ, ਅਮਿਤ, ਗੌਤਮ ਵੀ ਮੌਜੂਦ ਸਨ|

Leave a Reply

Your email address will not be published. Required fields are marked *