ਉਮੀਦਵਾਰ ਦੇ ਅਪਰਾਧਿਕ ਮਾਮਲੇ ਬਾਰੇ ਪਾਰਟੀ ਨੂੰ ਦੇਣੀ ਹੋਵੇਗੀ ਜਾਣਕਾਰੀ : ਮੁੱਖ ਚੋਣ ਕਮਿਸ਼ਨਰ ਪੰਜਾਬ

ਚੰਡੀਗੜ੍ਹ, 31 ਜਨਵਰੀ (ਸ.ਬ.) ਮੁੱਖ ਚੋਣ ਕਮਿਸ਼ਨਰ ਪੰਜਾਬ ਡਾ. ਕਰੁਣਾ ਰਾਜੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਬਾਰੇ ਜਾਣਕਾਰੀ ਦਿੱਤੀ ਉਨ੍ਹਾਂ ਦੱਸਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਬਾਰੇ ਬੈਠਕ ਕਰ ਕੇ ਜਾਣੂ ਕਰਵਾ ਦਿੱਤਾ ਗਿਆ ਹੈ ਉਨ੍ਹਾਂ ਖ਼ਾਸ ਤੌਰ ਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਦੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਹੈ ਤਾਂ ਉਹ ਇਸ ਦੀ ਜਾਣਕਾਰੀ ਦੇਵੇਗਾ ਅਤੇ ਪਾਰਟੀ ਇਸ ਦੀ ਜਾਣਕਾਰੀ ਆਪਣੀ ਵੈਬਸਾਈਟ ਤੇ ਸਾਂਝੀ ਕਰੇਗੀ| ਉਨ੍ਹਾਂ ਕਿਹਾ ਕਿ ਉਮੀਦਵਾਰ ਨੂੰ ਆਪਣੇ ਅਪਰਾਧਿਕ ਮਾਮਲੇ ਬਾਰੇ ਅਖ਼ਬਾਰ ਵਿੱਚ ਵੀ ਇਸ਼ਤਿਹਾਰ ਦੇ ਕੇ ਜਾਣਕਾਰੀ ਦੇਣੀ ਹੋਵੇਗੀ|

Leave a Reply

Your email address will not be published. Required fields are marked *