ਉੱਤਰ ਪ੍ਰਦੇਸ਼ ਵਿੱਚ ਵਾਪਰੇ ਭਿਆਨਕ ਸੜਕ ਹਾਦਸਾ: 6 ਵਿਅਕਤੀਆਂ ਦੀ ਮੌਤ, 19 ਜ਼ਖਮੀ

ਲਖਨਊ, 9 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੇ ਗੁਨੌਰ ਇਲਾਕੇ ਵਿੱਚ ਅੱਜ ਸਵੇਰੇ ਰੋਡਵੇਜ਼ ਦੀ ਇੱਕ ਬੱਸ ਅਤੇ ਬੋਲੈਰੋ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖ਼ਮੀ ਹੋ ਗਏ| ਪੁਲੀਸ ਸੂਤਰਾਂ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਟਾ ਤੋਂ ਬੋਲੈਰੋ ਗੱਡੀ ਵਿੱਚ ਸਵਾਰ ਹੋ ਕੇ 19 ਦੇ ਕਰੀਬ ਲੋਕ ਨੈਨੀਤਾਲ ਜਾ ਰਹੇ ਸਨ| ਇਸੇ ਦੌਰਾਨ ਨਨੌਰਾ-ਬਦਾਯੂੰ ਰੋਡ ਤੇ ਕਾਲਿਕਾ ਮੰਦਰ ਦੇ ਨੇੜੇ ਸਵੇਰੇ ਸੱਤ ਵਜੇ ਦੇ ਕਰੀਬ ਬਦਾਯੂੰ ਤੋਂ ਦਿੱਲੀ ਜਾ ਰਹੀ ਉੱਤਰ ਪ੍ਰਦੇਸ਼ ਰੋਡਵੇਜ਼ ਦੀ ਬੱਸ ਨਾਲ ਬੋਲੈਰੋ ਦੀ ਟੱਕਰ ਹੋ ਗਈ| ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਵਿੱਚ ਡੇਢ ਸਾਲ ਦੀ ਇੱਕ ਬੱਚੀ, ਦੋ ਔਰਤਾਂ ਅਤੇ ਤਿੰਨ ਮਰਦਾਂ ਦੀ ਮੌਕੇ ਤੇ ਹੀ ਮੌਤ ਹੋ ਗਈ| ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਦੋਹਾਂ ਵਾਹਨਾਂ ਵਿੱਚ ਸਵਾਰ 19 ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ| ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ|

Leave a Reply

Your email address will not be published. Required fields are marked *