ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਮੌਤ

ਮੁਰਾਦਾਬਾਦ, 30 ਜਨਵਰੀ (ਸ.ਬ.) ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਅੱਜ ਸਵੇਰੇ ਆਗਰਾ ਹਾਈਵੇਅ ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇਕ ਟਰੱਕ ਅਤੇ ਬੱਸ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਜਿਸ ਨਾਲ ਬੱਸ ਵਿੱਚ ਸਵਾਰ 10 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ 25 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਘਟਨਾ ਦਾ ਪਤਾ ਲੱਗਦੇ ਹੀ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ।

ਉੱਥੇ ਹੀ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਜ਼ਖਮੀਆਂ ਨੂੰ ਪੂਰੀ ਮੈਡੀਕਲ ਸਹੂਲਤ ਉਪਲੱਬਧ ਕਰਵਾਈ ਜਾਵੇ। ਮੁਰਾਦਾਬਾਦ ਦੇ ਜ਼ਿਲ੍ਹਾ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਵੇਰੇ ਕਰੀਬ 8.10 ਵਜੇ ਇਹ ਹਾਦਸਾ ਵਾਪਰਿਆ। ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ ਹੋਈ ਹੈ। ਉੱਥੇ ਹੀ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਮੁੱਖ ਮੰਤਰੀ ਨੇ ਜ਼ਖਮੀਆਂ ਦੇ ਮੁਫ਼ਤ ਅਤੇ ਪੂਰੇ ਇਲਾਜ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *