ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸਾ, 6 ਵਿਅਕਤੀਆਂ ਦੀ ਮੌਤ 4 ਜ਼ਖਮੀ


ਸਿਧਾਰਥਨਗਰ, 16 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਵਿੱਚ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ| ਇਸ ਹਾਦਸੇ ਵਿੱਚ 6 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ 4 ਵਿਅਕਤੀ ਜ਼ਖਮੀ ਹੋ ਗਏ| ਜ਼ਖਮੀਆਂ ਨੂੰ ਇਲਾਜ ਲਈ ਗੋਰਖਪੁਰ ਮੈਡੀਕਲ ਕਾਲਜ ਭੇਜਿਆ ਗਿਆ ਹੈ| ਪੁਲੀਸ ਨੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ| ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਪੂਰੇ ਪਿੰਡ ਵਿੱਚ ਸੰਨਾਟਾ ਪਸਰਿਆ ਹੋਇਆ ਹੈ| ਦੱਸਿਆ ਜਾ ਰਿਹਾ ਹੈ ਕਿ ਸਿਧਾਰਥਨਗਰ ਦੇ ਸਦਰ ਥਾਣਾ ਇਲਾਕੇ ਦੇ ਮਧੁਬੇਨੀਆ ਚੌਰਾਹੇ ਕੋਲ ਇਕ ਕਾਰ ਬੇਕਾਬੂ ਹੋ ਕੇ ਪਲਟ ਗਈ| ਹਾਦਸੇ ਵਿੱਚ ਕਾਰ ਸਵਾਰ 6 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 4 ਵਿਅਕਤੀ ਜ਼ਖਮੀ ਹੋ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਕਪਿਲਵਸਤੁ ਕੋਤਵਾਲੀ ਇਲਾਕੇ ਦੇ ਰਕਸੇਲ ਅਨਿਲ ਮੁੰਡਨ ਰਸਮ ਕਰਵਾਉਣ ਲਈ ਮੈਰਵਾ ਬਿਹਾਰ ਜਾ ਰਹੇ ਸਨ| ਇਸ ਦੌਰਾਨ ਜਿਵੇਂ ਹੀ ਉਹ ਬਢਯਾ ਪਿੰਡ        ਨੇੜੇ ਪਹੁੰਚੇ ਅਚਾਨਕ ਕਾਰ ਬੇਕਾਬੂ ਹੋ ਕੇ ਪਲਟ ਗਈ|
ਹਾਦਸੇ ਵਿੱਚ ਸ਼ਿਵਾਂਗੀ (8), ਹਿਮਾਂਸ਼ੂ (3), ਉਮੇਸ਼ (16), ਸਾਵਿਤਰੀ             ਦੇਵੀ, ਸਰਸਵਤੀ (67) ਅਤੇ ਕਮਲਾਵਤੀ ਸਮੇਤ 6 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ 4 ਵਿਅਕਤੀ ਜ਼ਖਮੀ ਹੋ ਗਏ| ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲੀਸ ਨੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਪਹੁੰਚਾਇਆ| ਜਿੱਥੋਂ ਸਾਰਿਆਂ ਨੂੰ ਗੋਰਖਪੁਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ|

Leave a Reply

Your email address will not be published. Required fields are marked *