ਊਰਜਾ ਵਿਭਾਗ ਵਲੋਂ ਕਰਵਾਏ ਪੇਂਟਿੰਗ ਮੁਕਾਬਲੇ ਵਿੱਚ ਸੰਤ ਈਸ਼ਰ ਸਿੰਘ ਸਕੂਲ ਦੀ ਵਿਦਿਆਰਥਣ ਨੇ 10 ਹਜਾਰ ਦਾ ਇਨਾਮ ਜਿੱਤਿਆ

ਐਸ. ਏ. ਐਸ. ਨਗਰ, 15 ਨਵੰਬਰ (ਸ.ਬ.) ਊਰਜਾ ਵਿਭਾਗ ਭਾਰਤ ਸਰਕਾਰ ਵਲੋਂ ਬਾਲ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰ ਦੇ ਊਰਜਾ ਸਰੁੱਖਿਆ ਸਬੰਧੀ ਪੇਟਿੰਗ ਮੁਕਾਬਲੇ ਵਿੱਚ ਸੰਤ ਈਸ਼ਰ ਸਿੰਘ ਪਬਲਿਕ ਸਕੂਲ , ਸੈਕਟਰ 70- ਮੁਹਾਲੀ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਕੂਲਾਂ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਦਸ ਹਜ਼ਾਰ ਰੁਪਏ ਦਾ ਨਕਦ ਇਨਾਮ ਅਤੇ ਸਨਮਾਨ ਚਿੰਨ੍ਹ ਪ੍ਰਾਪਤ ਕਰਕੇ ਬਿਆਸ ਮੈਨੇਜਮੈਟ ਬੋਰਡ ਦੀ ਦੇਖ ਰੇਖ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਪੱਧਰ ਤੇ ਹੋਏ ਚੁਣੇ ਹੋਏ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ | ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੀ ਹੀ ਵਿਦਿਆਰਥਣ ਨਵਦੀਪ ਕੌਰ ਨੇ ਇਸ ਮੁਕਾਬਲੇ ਵਿੱਚ ਹੌਸਲਾ ਵਧਾਊ ਇਨਾਮ ਜਿੱਤਿਆ| ਜੇਤੂ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਊਰਜਾ ਵਿਭਾਗ ਦੇ ਸਕੱਤਰ ਅਜੈ ਕੁਮਾਰ ਭੱਲਾ ਨੇ ਜੇਤੂ ਸਰਟੀਫਿਕੇਟ ਜਾਰੀ ਕੀਤੇ| ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਗਿੱਲ ਨੇ ਬੱਚਿਆਂ ਦੀ ਇਸ ਸ਼ਾਨਦਾਰ ਕਾਰਗੁਜਾਰੀ ਲਈ ਡਰਾਇੰਗ ਅਧਿਆਪਕਾਂ ਸ਼ਾਲਿਨੀ ਜਮਵਾਲ ਦੀ ਮਿਹਨਤ ਦੀ ਸ਼ਾਲਾਘਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ|

Leave a Reply

Your email address will not be published. Required fields are marked *