ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈਲ ਵਲੋਂ 10 ਫਲਦਾਰ ਪੌਦੇ ਲਗਾਏ ਗਏ

ਐਸ ਏ ਐਸ ਨਗਰ, 3 ਅਗਸਤ (ਸ.ਬ.) ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈਲ ਵਲੋਂ ਪ੍ਰਧਾਨ ਲੈਫ ਕਰਨਲ ਐਸ ਐਸ ਸੋਹੀ ਦੀ ਅਗਵਾਈ ਵਿੱਚ ਫੇਜ਼ 10 ਵਿਖੇ 10 ਫਲਦਾਰ ਪੌਦੇ ਲਗਾਏ ਗਏ| ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੈਫ ਕਰਨਲ ਸੋਹੀ ਨੇ ਕਿਹਾ ਕਿ ਹਰ ਮਨੁੱਖ ਨੂੰ ਪੌਦੇ ਲਗਾਉਣੇ ਬਹੁਤ ਹੀ ਜਰੂਰੀ ਹਨ ਕਿ ਪੌਦੇ ਹੀ ਸਾਡਾ ਜੀਵਨ ਹਨ| ਪੌਦੇ ਸਾਨੂੰ ਆਕਸੀਜਨ ਦਿੰਦੇ ਹਨ ਜਿਸ ਕਾਰਨ ਸਾਡੀ ਜਿੰਦਗੀ ਧੜਕਦੀ ਹੈ| ਉਹਨਾਂ ਕਿਹਾ ਕਿ ਹਰ ਮਨੁੱਖ ਨੂੰ ਆਪਣੀ ਜਿੰਦਗੀ ਵਿਚ ਘਟੋਘਟ ਇਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ| ਇਸ ਮੌਕੇ ਸੰਸਥਾ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *