ਐਚ. ਐਸ. ਫੂਲਕਾ ਨੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 11 ਜੁਲਾਈ (ਸ.ਬ.) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ. ਐਸ. ਫੂਲਕਾ ਨੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਫੂਲਕਾ ਨੇ ਆਪਣਾ ਅਸਤੀਫਾ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤਾ ਹੈ| ਵਿਧਾਨ ਸਭਾ ਵਿੱਚੋਂ ਅਸਤੀਫਾ ਦੇਣ ਤੇ ਫੂਲਕਾ ਦਾ ਤਰਕ ਹੈ ਕਿ ਉਹ ਆਪਣੀ ਮਰਜ਼ੀ ਨਾਲ ਨਹੀਂ ਸਗੋਂ ਮਜਬੂਰੀ ਨਾਲ ਇਹ ਅਹੁਦਾ ਛੱਡ ਰਹੇ ਹਨ| ਉਹ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੜ ਰਹੇ ਹਨ ਪਰ ਬਾਰ ਕਾਊਂਸਲ ਨੇ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਆਗੂ ਦੇ ਰੂਪ ਵਿਚ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ| ਫੂਲਕਾ ਦਾ ਕਹਿਣਾ ਹੈ ਕਿ ਉਹ ਬਾਰ ਕਾਊਂਸਲ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣਗੇ|

Leave a Reply

Your email address will not be published. Required fields are marked *