ਐਚ ਟਾਈਪ ਹਾਊਸ ਓਨਰਜ ਵੈਲਫੇਅਰ ਸੁਸਾਇਟੀ ਫੇਜ਼ 1 ਵਲੋਂ ਮੱਛਰ ਮਾਰ ਦਵਾਈ ਦਾ ਛਿੜਕਾਅ ਦੀ ਮੰਗ

ਐਸ ਏ ਐਸ ਨਗਰ, 30 ਅਕਤੂਬਰ (ਆਰ ਪੀ ਵਾਲੀਆ) ਐਚ ਟਾਈਪ ਹਾਊਸ ਓਨਰਜ ਵੈਲਫੇਅਰ ਸੁਸਾਇਟੀ ਫੇਜ 1 ਮੁਹਾਲੀ ਦੀ ਇਕ ਮੀਟਿੰਗ ਪ੍ਰਧਾਨ ਸੰਦੀਪ ਗੁਪਤਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਵੱਖ ਵੱਖ ਮੁੱਦਿਆਂ ਉਪਰ ਚਰਚਾ ਕੀਤੀ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਫੇਜ਼ 1 ਵਿੱਚ ਪ੍ਰਸ਼ਾਸਨ ਵਲੋਂ ਡੇਂਗੂ ਦੀ ਰੋਕਥਾਮ ਅਤੇ ਹੋਰ ਬਿਮਾਰੀਆਂ ਤੋਂ ਬਚਾਓ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ ਜਾ ਰਹੇ| ਉਹਨਾਂ ਕਿਹਾ ਕਿ ਇਸ ਇਲਾਕੇ ਵਿਚ ਪ੍ਰਸ਼ਾਸਨ ਵਲੋਂ ਮੱਛਰ ਮਾਰ ਦਵਾਈ ਦਾ ਛਿੜਕਾਅ ਵੀ ਨਹੀਂ ਕੀਤਾ ਗਿਆ, ਜਿਸ ਕਾਰਨ ਇਸ ਇਲਾਕੇ ਵਿੱਚ ਮੱਛਰ ਬਹੁਤ ਵੱਧ ਗਿਆ ਹੈ| ਇਸ ਮੱਛਰ ਕਾਰਨ ਇਲਾਕੇ ਦੇ ਲੋਕ ਡੇਂਗੂ ਅਤੇ ਹੋਰ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ|
ਉਹਨਾਂ ਕਿਹਾ ਕਿ ਸੁਸਾਇਟੀ ਵਲੋਂ ਇਸ ਸਬੰਧੀ ਕਈ ਵਾਰ ਨਗਰ ਨਿਗਮ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਪਰ ਫਿਰ ਵੀ ਇਸ ਇਲਾਕੇ ਵਿੱਚ ਫੌਗਿੰਗ ਕਰਵਾਉਣ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਇਲਾਕੇ ਵਿੱਚ ਡੇਂਗੂ ਪੀੜਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ| ਉਹਨਾਂ ਮੰਗ ਕੀਤੀ  ਕਿ ਇਸ ਇਲਾਕੇ ਵਿੱਚ ਜਲਦੀ ਹੀ ਫੌਗਿੰਗ ਕਰਵਾਈ ਜਾਵੇ ਤਾਂ ਕਿ ਡੇਂਗੂ ਤੇ ਹੋਰ ਬਿਮਾਰੀਆਂ ਤੋਂ ਬਚਾਓ ਹੋ ਸਕੇ| ਉਹਨਾਂ ਕਿਹਾ ਕਿ ਇਸ ਸਬੰਧੀ ਸੁਸਾਇਟੀ ਵਲੋਂ ਸਿਵਲ ਸਰਜਨ ਮੁਹਾਲੀ ਨੂੰ ਵੀ ਪੱਤਰ ਲਿਖਿਆ ਗਿਆ ਹੈ|  ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਜਸਵੀਰ ਸਿੰਘ, ਖਜਾਨਚੀ ਮਨਿੰਦਰ  ਸਿੰਘ ਅਤੇ ਹੋਰ ਮੈਂਬਰ ਵੀ ਮੌਜੂਦ ਸਨ|

Leave a Reply

Your email address will not be published. Required fields are marked *