ਐਚ1ਬੀ ਵੀਜ਼ਾ ਨਿਯਮਾਂ ਵਿੱਚ ਬਦਲਾਓ ਦਾ ਵਿਰੋਧ


ਵਾਸ਼ਿੰਗਟਨ, 20 ਅਕਤੂਬਰ (ਸ.ਬ.) ਯੂ.ਐਸ.ਡਿਪਾਰਟਮੈਂਟ ਆਫ ਲੇਬਰ ਦੇ ਖ਼ਿਲਾਫ਼ ਕੁਝ ਸੰਗਠਨ, ਯੂਨੀਵਰਸਿਟੀ ਅਤੇ ਬਿਜ਼ਨੈਸਮੈਨ        ਸਮੇਤ 17 ਲੋਕਾਂ ਦੇ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਗਿਆ ਹੈ| ਇਹ ਮੁਕੱਦਮਾ ਹਾਲ ਹੀ ਵਿੱਚ ਆਏ ਮਜ਼ਦੂਰਾਂ ਨਾਲ ਜੁੜੇ ਐਚ1ਬੀ ਵੀਜ਼ਾ ਦੇ ਅੰਤਰਿਮ ਆਖਰੀ ਨਿਯਮ ਨੂੰ ਲੈ ਕੇ ਦਾਇਰ ਕੀਤਾ ਗਿਆ ਹੈ| ਕੋਲੰਬੀਆ ਦੀ ਜ਼ਿਲ੍ਹਾ ਕੋਰਟ ਵਿੱਚ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ| ਸ਼ਿਕਾਇਤਕਰਤਾਵਾਂ ਦਾ ਦੋਸ਼ ਹੈ ਕਿ ਇਹ ਨਿਯਮ ਨਿਸ਼ਚਿਤ ਰੂਪ ਨਾਲ ਮਨਮਾਨਾ, ਗਲਤ ਅਤੇ ਤਰਕਹੀਨ ਹੈ ਜਿਸ ਦੇ ਲਈ ਪ੍ਰਤੀਆਤਮਕ ਨਿਯਮਾਂ ਦਾ ਪਾਲਨ ਨਹੀਂ ਕੀਤਾ ਗਿਆ ਹੈ|
ਐਚ1ਬੀ ਵੀਜ਼ਾ ਇਕ ਗੈਰ-ਅਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਲੈ ਕੇ ਵਿਦੇਸ਼ੀ ਕਰਮਚਾਰੀਆਂ ਨੂੰ ਵਿਸ਼ੇਸ਼ ਕਾਰੋਬਾਰ ਵਿੱਚ ਨਿਯੋਜਿਤ ਕਰਨ ਦੀ ਆਗਿਆ ਦਿੰਦਾ ਹੈ ਜਿਨ੍ਹਾਂ ਨੂੰ ਸਿਧਾਂਤਿਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ| ਇਹ ਭਾਰਤੀ ਆਈ.ਟੀ. ਪੇਸ਼ਾਵਰਾਂ ਵਿੱਚ ਸਭ ਤੋਂ ਜ਼ਿਆਦਾ ਮੰਗ ਵਾਲਾ ਹੈ| ਵਰਣਨਯੋਗ ਹੈ ਕਿ ਹਾਲ ਹੀ ਵਿੱਚ ਟਰੰਪ ਪ੍ਰਸ਼ਾਸਨ ਨੇ ਸਥਾਨਕ ਮਜ਼ਦੂਰਾਂ ਦੀ ਸੁਰੱਖਿਆ ਲਈ ਚੋਣਾਂ ਤੋਂ ਪਹਿਲਾਂ ਐਚ1ਬੀ ਵੀਜ਼ਾ ਨੂੰ ਲੈ ਕੇ ਨਵੀਂਆਂ ਪਾਬੰਦੀਆਂ ਲਗਾ ਦਿੱਤੀਆਂ ਹਨ| ਜਿਸ ਤੋਂ ਬਾਅਦ ਅਜਿਹਾ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਯੂ.ਐਸ. ਸਰਕਾਰ ਦੇ ਇਸ ਕਦਮ ਨਾਲ ਭਾਰਤ ਦੇ ਹਜ਼ਾਰਾਂ ਆਈ.ਟੀ. (ਸੂਚਨਾ ਤਕਨਾਲੋਜੀ) ਪੇਸ਼ੇਵਰ ਪ੍ਰਭਾਵਿਤ ਹੋਣਗੇ| ਨਵੇਂ ਪ੍ਰਤੀਬੰਧਾਂ ਨੂੰ ਲੈ ਕੇ ਕਿਹਾ ਗਿਆ ਹੈ ਕਿ ਇਸ ਦਾ ਉਦੇਸ਼ ਯੋਗ ਉਮੀਦਵਾਰਾਂ ਨੂੰ ਵੀਜ਼ਾ ਦੇਣਾ ਹੈ ਅਤੇ ਇਹ ਜ਼ਲਦ ਹੀ ਪ੍ਰਭਾਵੀ ਹੋਵੇਗਾ|

Leave a Reply

Your email address will not be published. Required fields are marked *