ਐਨ.ਆਰ.ਸੀ. ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਹਨ ਗਲਤ ਅਫ਼ਵਾਹਾਂ : ਰਾਜਨਾਥ ਸਿੰਘ

ਨਵੀਂ ਦਿੱਲੀ, 3 ਅਗਸਤ(ਸ.ਬ.) ਅਸਾਮ ਵਿੱਚ ਐਨ.ਆਰ.ਸੀ ਦੇ ਮੁੱਦੇ ਉੱਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ 30 ਜੁਲਾਈ ਨੂੰ ਆਇਆ ਐਨ.ਆਰ.ਸੀ ਦਾ ਖਰੜਾ ਅੰਤਿਮ ਨਹੀਂ ਹੈ ਜੋ ਲੋਕ ਇਸ ਸੂਚੀ ਵਿੱਚ ਆਉਣ ਤੋਂ ਰਹਿ ਗਏ ਹਨ ਉਨ੍ਹਾਂ ਨੂੰ ਫਿਰ ਮੌਕਾ ਦਿਤਾ ਜਾਵੇਗਾ| ਉਨ੍ਹਾਂ ਕਿਹਾ ਕਿ ਐਨ.ਆਰ.ਸੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੈ| ਉਨ੍ਹਾਂ ਨੇ ਕਿਹਾ ਕਿ ਜੋ ਲੋਕ ਇਸ ਮਾਮਲੇ ਵਿੱਚੋਂ ਮੁਕਤ ਹਨ ਉਨ੍ਹਾਂ ਉਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ| ਉਨ੍ਹਾਂ ਨੇ ਸੰਸਦ ਵਿੱਚ ਕਿਹਾ ਕਿ ਐਨ.ਆਰ.ਸੀ. ਨੂੰ ਲੈ ਕੇ ਗਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ| ਇਸ ਦੇ ਨਾਲ ਹੀ ਰਾਜਨਾਥ ਸਿੰਘ ਨੇ ਕਿਹਾ ਕਿ ਐਨ.ਆਰ.ਸੀ ਵਿੱਚ ਕੋਈ ਵੱਖ-ਵਾਦ ਨਹੀਂ ਕੀਤਾ ਗਿਆ ਅਤੇ ਨਾ ਹੀ ਕੀਤਾ ਜਾਵੇਗਾ| ਉਨ੍ਹਾਂ ਨੇ ਕਿਹਾ ਕਿ ਐਨ.ਆਰ.ਸੀ ਦੀ ਪ੍ਰਕਿਰਿਆ 1985 ਦੇ ਅਸਾਮ ਸਮਝੌਤੇ ਦੇ ਜਰੀਏ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਸਮੇਂ ਸ਼ੁਰੂ ਹੋਈ ਸੀ| ਇਸ ਨੂੰ ਅੱਪਡੇਟ ਕਰਨ ਦਾ ਫ਼ੈਸਲਾ 2005 ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਲਿਆ ਸੀ |

Leave a Reply

Your email address will not be published. Required fields are marked *