ਐਨ. ਜੀ. ਟੀ. ਵੱਲੋਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ

ਨਵੀਂ ਦਿੱਲੀ, 14 ਨਵੰਬਰ (ਸ.ਬ.) ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ.) ਵਲੋਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ ਲਾਇਆ ਗਿਆ ਹੈ| ਸੰਤ ਬਲਬੀਰ ਸਿੰਘ ਸੀਚੇਵਾਲ ਦੀ ਰਿਪੋਰਟ ਦੇ ਆਧਾਰ ਤੇ ਇਹ ਜੁਰਮਾਨਾ ਲਾਇਆ ਗਿਆ ਹੈ| ਪੰਜਾਬ ਸਰਕਾਰ ਇਹ ਜੁਰਮਾਨਾ ਉਨ੍ਹਾਂ ਉਦਯੋਗਾਂ ਤੋਂ ਵਸੂਲੇਗੀ ਜੋ ਦਰਿਆਵਾਂ ਨੂੰ ਦੂਸ਼ਿਤ ਕਰ ਰਹੀਆਂ ਹਨ| ਇਸ ਮਾਮਲੇ ਦੀ ਅਗਲੀ ਸੁਣਵਾਈ 22 ਫਰਵਰੀ ਨੂੰ ਹੋਵੇਗੀ|
ਦਰਅਸਲ ਐਨ. ਜੀ. ਟੀ. ਨੇ ਪੰਜਾਬ ਦੇ ਦਰਿਆਵਾਂ ਦੇ ਗੰਦੇ ਪਾਣੀ ਨੂੰ ਲੈ ਕੇ ਇਕ ਕਮੇਟੀ ਬਣਾਈ ਸੀ, ਜਿਸ ਵਿੱਚ ਸੰਤ ਸੀਚੇਵਾਲ ਵੀ ਮੈਂਬਰ ਹਨ| ਕਮੇਟੀ ਨੇ ਐਨ. ਜੀ. ਟੀ. ਨੂੰ ਦੱਸਿਆ ਕਿ ਦਰਿਆਵਾਂ ਦੇ ਹਾਲਾਤ ਬਹੁਤ ਖਰਾਬ ਹਨ, ਕੋਈ ਵੀ ਸਿਸਟਮ ਮੁਤਾਬਕ ਕੰਮ ਨਹੀਂ ਕਰ ਰਿਹਾ| ਇਸ ਲਈ ਐਨ. ਜੀ. ਟੀ. ਨੇ ਪੰਜਾਬ ਸਰਕਾਰ ਤੇ ਇਹ ਭਾਰੀ ਜੁਰਮਾਨਾ ਲਾਇਆ ਹੈ| ਐਨ. ਜੀ. ਟੀ. ਨੇ ਕਿਹਾ ਕਿ ਕਿਸੇ ਤਰ੍ਹਾਂ ਦਾ ਕੋਈ ਵੀ ਦੂਸ਼ਿਤ ਪਾਣੀ ਦਰਿਆਵਾਂ ਵਿਚ ਨਹੀਂ ਜਾਵੇਗਾ, ਇਸ ਸਬੰਧ ਵਿੱਚ ਸਿੱਧੇ ਤੌਰ ਤੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਗਿਆ ਹੈ| ਐਨ. ਜੀ. ਟੀ. ਨੇ ਇਸ ਦੇ ਨਾਲ ਹੀ ਕਿਹਾ ਹੈ ਕਿ ਹਾਲਾਤ ਸੁਧਰਨੇ ਚਾਹੀਦੇ ਹਨ| ਜੇਕਰ ਸਰਕਾਰ ਨੇ ਇਸ ਵੱਲ ਧਿਆਨ ਨਾ ਦਿੱਤਾ ਤਾਂ ਅਗਲੀ ਵਾਰ ਜੁਰਮਾਨੇ ਦੀ ਰਾਸ਼ੀ ਹੋਰ ਜ਼ਿਆਦਾ ਹੋਵੇਗੀ|

Leave a Reply

Your email address will not be published. Required fields are marked *