ਐਮ ਪੀ ਸੀ ਏ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ

ਐਸ ਏ ਐਸ ਨਗਰ, 30 ਜੂਨ (ਸ.ਬ.) ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਇੱਕ ਜਨਰਲ ਬਾਡੀ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਸੰਸਥਾ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ|
ਸੰਸਥਾ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਮਜਬੂਤ ਬਣਾਉਣ ਬਾਰੇ ਵਿਚਾਰ ਚਰਚਾ ਕਰਨ ਦੇ ਨਾਲ ਹੀ ਐਸੋਸੀਏਸ਼ਨ ਨੂੰ ਦਰਪੇਸ਼ ਮਸਲੇ ਹਲ ਕਰਵਾਉਣ ਲਈ ਸਬੰਧਿਤ ਵਿਭਾਗ ਦੇ ਅਫਸਰਾਂ ਨੂੰ ਮਿਲਣ ਦਾ ਫੈਸਲਾ ਕੀਤਾ ਗਿਆ| ਇਸ ਮੌਕੇ ਸਾਰੇ ਮੈਂਬਰਾਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣ ਦਾ ਸੱਦਾ ਵੀ ਦਿੱਤਾ ਗਿਆ| ਇਸ ਮੌਕੇ ਚੇਅਰਮੈਨ ਏ ਕੇ ਪਵਾਰ ਗੋਗੀ, ਚੀਫ ਪੈਟਰਨ ਹਰਜਿੰਦਰ ਸਿੰਘ ਧਵਨ, ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ, ਸੀ ਮੀਤ ਪ੍ਰਧਾਨ ਟਿੰਕੂ ਆਨੰਦ, ਸੁਰਿੰਦਰ ਸਿੰਘ ਛਿੰਦਾ, ਮਿੰਟੂ ਆਨੰਦ ਅਤੇ ਹੋਰ ਵੱਡੀ ਗਿਣਤੀ ਮਂੈਬਰ ਮੌਜੂਦ ਸਨ|

Leave a Reply

Your email address will not be published. Required fields are marked *