ਐਮ ਪੀ ਸੀ ਏ ਦੇ ਵਫਦ ਵਲੋਂ ਕੈਬਿਨਟ ਮੰਤਰੀ ਅਰੋੜਾ ਅਤੇ ਸਿੱਧੂ ਨਾਲ ਮੁਲਾਕਾਤ

ਐਸ ਏ ਐਸ ਨਗਰ, 28 ਅਪ੍ਰੈਲ (ਸ.ਬ.) ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਇੱਕ ਵਫਦ ਨੇ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਦੀ ਅਗਵਾਈ ਵਿੱਚ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸ਼ਾਮ ਸੁੰਦਰ ਅਰੋੜਾ ਅਤੇ ਪਸ਼ੂ ਪਾਲਣ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨਾਲ ਵਖੋ ਵੱਖਰੇ ਤੌਰ ਤੇ ਮੁਲਾਕਾਤ ਕੀਤੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਨੇ ਦੱਸਿਆ ਕਿ ਕੈਬਿਟਨ ਮੰਤਰੀ ਅਰੋੜਾ ਨਾਲ ਮੁਲਾਕਾਤ ਦੌਰਾਨ ਵਫਦ ਨੇ ਮੰਤਰੀ ਦੇ ਧਿਆਨ ਵਿਚ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਪੇਸ਼ ਸਮੱਸਿਆਵਾਂ ਨੂੰ ਲਿਆਂਦਾ ਅਤੇ ਵਪਾਰ ਵਧਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵਿਚਾਰ ਚਰਚਾ ਕੀਤੀ| ਇਸ ਮੌਕੇ ਉਦਯੋਗ ਤੇ ਵਪਾਰ ਮੰਤਰੀ ਅਰੋੜਾ ਨੇ ਵਫਦ ਨੂੰ ਵਪਾਰੀਆਂ ਦੀਆਂ ਸਮੱਸਿਆਵਾਂ ਜਲਦੀ ਹੀ ਹਲ ਕਰਵਾਉਣ ਦਾ ਭਰੋਸਾ ਦਿਤਾ| ਉਹਨਾਂ ਦੱਸਿਆ ਕਿ ਇਸੇ ਤਰਾਂ ਐਸੋਸੀਏਸ਼ਨ ਦੇ ਵਫਦ ਵਲੋਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨਾਲ ਵੀ ਮੁਲਾਕਾਤ ਕੀਤੀ ਗਈ ਤੇ ਉਹਨਾਂ ਨੂੰ ਕੈਬਿਨਟ ਮੰਤਰੀ ਬਣਨ ਲਈ ਵਧਾਈ ਦਿੱਤੀ ਗਈ|
ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਏ ਕੇ ਪਵਾਰ ਗੋਗੀ, ਚੀਫ ਪੈਟਰਨ ਹਰਜਿੰਦਰ ਸਿੰਘ ਧਵਨ, ਸੀਨੀਅਰ ਮੀਤ ਪ੍ਰਧਾਨ ਅਮਿਤ ਮਰਵਾਹਾ, ਖਜਾਨਚੀ ਜਤਿੰਦਰ ਆਨੰਦ, ਡੀ ਪੀ ਐਸ ਵਾਲੀਆ, ਤੇਜਿੰਦਰਪਾਲ ਸਿੰਘ ਪੂੰਨੀਆ,ਬਸੰਤ ਸਿੰਘ, ਪਰਵਿੰਦਰ ਸਿੰਘ, ਪ੍ਰਭਜੋਤ ਸਿੰਘ, ਰਾਕੇਸ਼ ਕੁਮਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *