ਐਮ ਪੀ ਸੀ ਏ ਦੇ ਸਾਬਕਾ ਚੇਅਰਮੈਨ ਜੇ ਪੀ ਸਿੰਘ ਦੀ ਬਰਸੀ ਮਨਾਈ

ਚੰਡੀਗੜ੍ਹ, 10 ਸਤੰਬਰ (ਸ.ਬ.) ਗੁਰਦੁਆਰਾ ਬਾਗ ਸ਼ਹੀਦਾਂ, ਸੈਕਟਰ 44 ਚੰਡੀਗੜ੍ਹ ਵਿਖੇ ਐਮ ਪੀ ਸੀ ਏ ਦੇ ਸਾਬਕਾ ਚੇਅਰਮੈਨ ਸ੍ਰ. ਜੇ ਪੀ ਸਿੰਘ ਨਮਿਤ ਬਰਸੀ ਸਮਾਗਮ ਆਯੋਜਿਤ ਕੀਤਾ ਗਿਆ| ਇਸ ਮੌਕੇ ਪਰਿਵਾਰ ਵਲੋਂ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਪਾਏ ਗਏ| ਜਿਸ ਉਪਰੰਤ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾ ਨੂੰ ਨਿਹਾਲ ਕੀਤਾ ਗਿਆ|
ਇਸ ਮੌਕੇ ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ ਐਸ ਡੀ ਬੀਬੀ ਲਖਵਿੰਦਰ ਕੌਰ ਗਰਚਾ, ਕੌਂਸਲਰ ਸ੍ਰ. ਕੁਲਜੀਤ ਸਿੰਘ ਬੇਦੀ, ਸ੍ਰੀ ਸੈਹਬੀ ਆਨੰਦ, ਸ੍ਰੀ ਅਰੁਣ ਸ਼ਰਮਾ, ਲਾਇਨਜ ਕਲੱਬ ਦੇ ਚਾਰਟਰ ਪ੍ਰਧਾਨ ਸ੍ਰ. ਅਮਰੀਕ ਸਿੰਘ ਮੁਹਾਲੀ, ਐਮ ਪੀ ਸੀ ਏ ਦੇ ਮੌਜੂਦਾ ਪ੍ਰਧਾਨ ਸ੍ਰ. ਭੁਪਿੰਦਰ ਸਿੰਘ ਸਭਰਵਾਲ, ਚੀਫ ਪੈਟਰਨ ਸ੍ਰ. ਹਰਜਿੰਦਰ ਸਿੰਘ ਧਵਨ, ਜਨਰਲ ਸਕੱਤਰ ਸ੍ਰ. ਹਰਪ੍ਰੀਤ ਸਿੰਘ ਡਡਵਾਲ, ਸਾਬਕਾ ਪ੍ਰਧਾਨ ਸ੍ਰੀ ਸ਼ਲਿੰਦਰ ਆਨੰਦ, ਐਮ ਪੀ ਸੀ ਏ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ, ਮੁਹਾਲੀ ਨਗਰ ਕੌਂਸਲ ਦੇ ਸਾਬਕਾ ਸੀ ਮੀਤ ਪ੍ਰਧਾਨ ਸ੍ਰੀ ਐਨ ਕੇ ਮਰਵਾਹਾ, ਲਾਇਨਜ ਕਲੱਬ ਦੇ ਸਾਬਕਾ ਪ੍ਰਧਾਨ ਸ੍ਰ. ਅਮਰਜੀਤ ਸਿੰਘ ਬਜਾਜ, ਸ੍ਰ. ਡੀ ਐਸ ਚੰਡੋਕ, ਸ੍ਰ. ਜੇ ਐਸ ਰਾਹੀ ਅਤੇ ਹੋਰ ਮੈਂਬਰ, ਸ਼ਹਿਰ ਦੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ, ਸ਼ਹਿਰ ਦੇ ਪਤਵੰਤਿਆਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਸ੍ਰ. ਜੇ ਪੀ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ|

Leave a Reply

Your email address will not be published. Required fields are marked *