ਐਮ ਸੀ ਅਰੁਨ ਸ਼ਰਮਾ ਨੇ ਜਨਮ ਦਿਨ ਮੌਕੇ ਪੌਦੇ ਲਗਾਏ

ਐਸ ਏ ਐਸ ਨਗਰ, 20 ਜੁਲਾਈ (ਸ.ਬ.) ਮਿਉਂਸਪਲ ਕੌਂਸਲਰ ਸ੍ਰੀ ਅਰੁਨ ਸ਼ਰਮਾ ਨੇ ਅੱਜ ਆਪਣੇ ਜਨਮ ਦਿਨ ਮੌਕੇ ਸਰਵਹਿਤਕਾਰੀ ਸਕੂਲ ਸੈਕਟਰ-71 ਵਿੱਚ ਵੱਖ-ਵੱਖ ਕਿਸਮਾਂ ਦੇ 10 ਪੌਦੇ ਲਗਾਏ| ਇਸ ਮੌਕੇ ਐਮ ਸੀ ਸ੍ਰੀ ਅਰੁਨ ਸ਼ਰਮਾ ਨੇ ਕਿਹਾ ਕਿ ਮੁਹਾਲੀ ਦੇ ਅਕਾਲੀ-ਭਾਜਪਾ ਕੌਂਸਲਰਾਂ ਨੇ ਫੈਸਲਾ ਕੀਤਾ ਹੈ ਕਿ ਹਰ ਕੌਂਸਲਰ ਆਪਣੇ ਜਨਮਦਿਨ ਮੌਕੇ ਪੌਦੇ ਲਗਾਏਗਾ| ਉਹਨਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ| ਇਸ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ| ਇਸ ਮੌਕੇ ਕੰਵਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ ਦੋਵੇਂ ਐਮ ਸੀ, ਪ੍ਰਿੰਸੀਪਲ ਚਰਨ ਸਿੰਘ, ਨਵਦੀਪ ਸਿੰਘ ਅਰੋੜਾ, ਜੀ ਕੇ ਅਰੋੜਾ ਵੀ ਮੌਜੂਦ ਸਨ|

Leave a Reply

Your email address will not be published. Required fields are marked *