ਐਸ.ਏ.ਐਸ ਨਗਰ ਦੇ ਸਰਬਪੱਖੀ ਵਿਕਾਸ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਸਿੱਧੂ

ਐਸ.ਏ.ਐਸ.ਨਗਰ, 23 ਜੂਨ (ਸ.ਬ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜ਼ਾਂ ਨੂੰ ਵਿਸ਼ੇਸ ਤਵੱਜੋਂ ਦੇ ਕੇ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ| ਸ਼ਹਿਰ ਅਤੇ ਪੇਂਡੂ ਇਲਾਕਿਆਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਧਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਸੈਕਟਰ -80 ਵਿੱਚ ਸਥਿਤ ਪਿੰਡ ਮੌਲੀ ਬੈਦਵਾਨ ਵਿਖੇ ਉਨ੍ਹਾਂ ਦੇ ਸਨਮਾਨ ਸਮਰੋਹ ਵਿੱਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ| ਇਸ ਤੋਂ ਪਹਿਲਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ ਵੱਲੋਂ ਦੋ ਸਧਾਰਣ ਪਾਠ ਧੁਰ ਕੀ ਬਾਣੀ ਦੇ ਕੀਤੇ ਗਏ ਅਤੇ ਪਾਠ ਦੇ ਭੋਗ ਉਪਰੰਤ ਪਿੰਡ ਮੌਲੀ ਬੈਦਵਾਨ ਦੀ ਸਮੂਹ ਪੰਚਾਇਤ ਵੱਲੋਂ ਸ. ਸਿੱਧੂ ਨੂੰ ਸਿਰਪਾਓ ਬਖਸ਼ਸ ਕਰਕੇ ਸਨਮਾਨਿਤ ਕੀਤਾ| ਇਸ ਮੌਕੇ ਭੈਣੀ ਸਾਹਿਬ ਤੋਂ ਸੰਤ ਇਕਬਾਲ ਸਿੰਘ ਨਾਮਧਾਰੀ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ|
ਇਸ ਮੌਕੇ ਸ੍ਰ. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਯਤਨਾ ਸਦਕਾ ਐਸ.ਏ.ਐਸ ਨਗਰ ਦਾ ਨਾਮ ਵਿਸ਼ਵ ਪੱਧਰ ਤੇ ਜਾਣਿਆ ਜਾਂਦਾ ਹੈ| ਮੁੱਖ ਮੰਤਰੀ ਪੰਜਾਬ ਨੇ ਹਮੇਸ਼ਾ ਐਸ.ਏ.ਐਸ ਨਗਰ ਦੇ ਵਿਕਾਸ ਨੂੰ ਪਹਿਲ ਦਿੱਤੀ ਅਤੇ ਕਾਂਗਰਸ ਸਰਕਾਰਾਂ ਵੇਲੇ ਹੀ ਇਸ ਸ਼ਹਿਰ ਦਾ ਵਿਕਾਸ ਸੰਭਵ ਹੋ ਸਕਿਆ| ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਹਿਰੀ ਸੈਕਟਰ ਅਧੀਨ ਆਏ ਪਿੰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇਗਾ| ਪਿੰਡ ਦੇ ਟੋਭੇ ਦੀ ਨੁਹਾਰ ਬਦਲਣ ਲਈ ਜਿੰਨਾ ਵੀ ਖਰਚਾ ਹੋਵੇਗਾ ਉਹ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ ਕਰਨ ਦਾ ਐਲਾਨ ਵੀ ਕਿੱਤਾ| ਸ੍ਰ. ਸਿੱਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਸਹਾਇਕ ਧੰਦਿਆਂ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ ਦੀ ਦਰ ਤੇ ਕਰਜ਼ੇ ਮੁਹੱਈਆ ਕਰਵਾ ਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ |
ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੇ ਰਾਜਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸ. ਜੀ.ਐਸ. ਰਿਆੜ, ਸ. ਗੁਰਚਰਨ ਸਿੰਘ ਭਮਰਾ, ਸ. ਰਣਜੀਤ ਸਿੰਘ ਗਿੱਲ, ਸਾਬਕਾ ਸਰਪੰਚ ਅੱਛਰ ਸਿੰਘ, ਅਵਤਾਰ ਸਿੰਘ ਮੌਲੀ, ਨਰਿੰਦਰ ਸਿੰਘ ਸੁਹਾਣਾ, ਹਰਨੇਕ ਸਿੰਘ ਮੌਲੀ, ਕੁਲਵਿੰਦਰ ਕੌਰ, ਦਲਜਿੰਦਰ ਸਿੰਘ,ਇੰਦਰਜੀਤ ਸਿੰਘ, ਰਾਜਾ, ਅਮਰੀਕ ਸਿੰਘ, ਭਾਗ ਸਿੰਘ, ਪਿੰਡ ਮੌਲੀ ਬੈਦਵਾਨ ਦੀ ਸਮੂਹ ਪੰਚਾਇਤ ਅਤੇ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ|

Leave a Reply

Your email address will not be published. Required fields are marked *