ਐਸ.ਏ.ਐਸ.ਨਗਰ ਹਲਕੇ ਦੇ ਸਾਰੇ ਪਿੰਡਾਂ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ :ਸਿੱਧੂ

ਐਸ.ਏ.ਐਸ.ਨਗਰ, 13 ਜੁਲਾਈ (ਸ.ਬ.) ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ, ਸ੍ਰ: ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਪਹਿਲ ਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਡੈਪੋ ਮੁਹਿੰਮ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਪਣੇ ਹਲਕੇ ਦੇ ਪਿੰਡ ਨਗਾਰੀ ਨੂੰ ਗੋਦ ਲਿਆ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ: ਸਿੱਧੂ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਨਗਾਰੀ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਪਿੰਡ ਦੇ ਬੇਰੁਜ਼ਗਾਰ ਨੌਜਵਾਨਾਂ ਅਤੇ ਹੋਰਨਾਂ ਨੂੰ ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦਿਆ ਦੀ ਮੁਫਤ ਸਿਖਲਾਈ ਦੇ ਕੇ ਘੱਟ ਵਿਆਜ ਤੇ ਕਰਜ਼ੇ ਮੁਹੱਈਆ ਕਰਵਾ ਕੇ ਰੋਜਗਾਰ ਦੇ ਕਾਬਿਲ ਬਣਾਇਆ ਜਾਵੇਗਾ|
ਸ੍ਰ. ਸਿੱਧੂ ਨੇ ਦੱਸਿਆ ਕਿ ਪਿੰਡ ਨਗਾਰੀ ਨੂੰ ਨਸ਼ਿਆਂ ਦੇ ਖਾਤਮੇ ਲਈ ਇੱਕ ਮਾਡਲ  ਦੇ ਤੌਰ ਤੇ ਗੋਦ ਲਿਆ ਹੈ ਅਤੇ ਹਲਕੇ ਦੇ ਸਾਰੇ ਪਿੰਡਾਂ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕਰਨ ਲਈ ਵਿਸੇਸ਼ ਮੁਹਿੰਮ ਵਿੱਢੀ ਜਾਵੇਗੀ ਤਾਂ ਜੋ ਨੌਜਵਾਨੀ ਨੂੰ ਬਚਾਇਆ ਜਾ ਸਕੇ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ| ਉਨ੍ਹਾਂ ਹਲਕੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਮੁਕਤ ਰੱਖਣ ਲਈ ਉਨ੍ਹਾਂ ਨੂੰ ਉਸਾਰੂ ਕੰਮਾਂ ਵਿੱਚ ਲਗਾਉਣ ਤਾਂ ਜੋ ਹਲਕੇ ਦੇ ਕਿਸੇ ਵੀ ਮਾਪਿਆਂ ਦੇ ਬੱਚੇ ਨੂੰ ਨਸ਼ੇ ਦੀ ਲਤ ਨਾ ਲੱਗੇ|
ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵੱਲੋਂ ਸਮੂਹ ਐਸ.ਡੀ.ਐਮਜ਼, ਤਹਿਸੀਲਦਾਰ ਨਾਇਬ ਤਹਿਸੀਲਦਾਰ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਸ੍ਰ: ਬਲਬੀਰ ਸਿੰਘ ਸਿੱਧੂ ਹੋਰਨਾਂ ਲਈ ਵੀ ਰੋਲ ਮਾਡਲ  ਬਨਣਗੇ| ਉਨ੍ਹਾਂ ਨੇ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਗੋਦ ਲੈ ਕੇ   ਨਵੇ ਕਲੀ ਸ਼ੁਰੂਆਤ ਕੀਤੀ ਹੈ| ਸ੍ਰੀਮਤੀ ਸਪਰਾ ਨੇ ਦੱਸਿਆ ਕਿ ਉਹ ਖੁਦ ਅਤੇ ਜ਼ਿਲ੍ਹਾ ਪੁਲੀਸ ਮੁਖੀ ਵੀ ਜ਼ਿਲ੍ਹੇ ਦੇ ਇੱਕ-ਇੱਕ ਪਿੰਡ ਨੂੰ ਅਪਣਾਉਣਗੇ| ਜਿੱਥੇ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਮੁਕਤ ਲਹਿਰ ਨੂੰ ਪਿੰਡ ਪਿੰਡ ਪਹੁੰਚਾਇਆ ਜਾਵੇਗਾ| ਉਨ੍ਹਾਂ ਇਸ ਮੌਕੇ ਐਸ.ਡੀ. ਐਮ., ਸਬੰਧਤ ਡੀ.ਐਸ.ਪੀ. ਅਤੇ ਮਾਲ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਨੂੰ ਵੀ ਇੱਕ ਇੱਕ ਪਿੰਡ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਵੀ ਇਸ ਕੰਮ ਲਈ ਅੱਗੇ ਆਉਣ| ਇਸ ਤੋਂ ਇਲਾਵਾ ਉਨ੍ਹਾਂ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਮਿਲ ਕੇ ਇੱਕ ਇੱਕ ਪਿੰਡ ਅਪਣਾਉਣ ਲਈ ਆਖਿਆ ਅਤੇ ਸਮੂਹ ਅਧਿਕਾਰੀਆਂ ਤੋਂ ਆਸ ਪ੍ਰਗਟਾਈ ਕਿ ਉਹ ਇਸ ਕੰਮ ਵਿਚ ਨਿੱਜੀ ਦਿਲਚਸਪੀ ਦਿਖਾਉਣਗੇ| ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਨੇ ਕਿਹਾ  ਕਿ ਉਹ ਵੀ ਜ਼ਿਲ੍ਹੇ ਦੇ ਇੱਕ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ  ਅਪਣਾਉਣਗੇ|
ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੋੜਾ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *