ਐਸ.ਏ.ਐਸ. ਨਗਰ ਹਲਕੇ ਨੂੰ ਵਿਕਾਸ ਪਖੋਂ ਸੂਬੇ ਦਾ ਮੋਹਰੀ ਹਲਕਾ ਬਣਾਵਾਂਗਾ : ਸਿੱਧੂ

ਐਸ.ਏ.ਐਸ. ਨਗਰ, 24 ਸਤੰਬਰ (ਸ.ਬ.) ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਹੁੰਝਾ ਫੇਰ ਜਿੱਤ ਹਾਸਲ ਕੀਤੀ ਹੈ ਅਤੇ ਲੋਕਾਂ ਨੇ ਸ੍ਰੋਮਣੀ ਅਕਾਲੀ ਦਲ ਸਮੇਤ ਹੋਰਨਾਂ ਪਾਰਟੀਆਂ ਨੂੰ ਮੁੱਢ ਤੋਂ ਹੀ ਨਾਕਾਰ ਦਿੱਤਾ ਹੈ| ਅੱਜ ਇੱਥੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹਲਕਾ ਐਸ.ਏ.ਐਸ. ਨਗਰ ਵਿਚ ਬਲਾਕ ਸੰਮਤੀ ਖਰੜ ਦੇ ਪੈਂਦੇ 13 ਜੋਨਾਂ ਵਿਚੋਂ 12 ਜੋਨਾਂ ਤੇ ਕਾਂਗਰਸੀ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਪੈਂਦੇ 2 ਜੋਨਾਂ ਤੇ ਵੀ ਕਾਂਗਰਸ ਦੇ ਉਮੀਦਵਾਰ ਵੱਡੇ ਫਰਕ ਨਾਲ ਜਿੱਤੇ ਹਨ| ਇਸ ਮੌਕੇ ਉਨ੍ਹਾਂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਵੀ ਮੌਜੂਦ ਸਨ|
ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸਾਰੂ ਸੋਚ ਸਦਕਾ ਪੰਜਾਬ ਨੂੰ ਦੇਸ਼ ਦਾ ਮੁੜ ਤੋਂ ਮੋਹਰੀ ਸੂਬਾ ਬਣਾਉਣ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ| ਉਨ੍ਹਾਂ ਆਸ ਪ੍ਰਗਟਾਈ ਕਿ ਚੋਣ ਜਿੱਤਣ ਵਾਲੇ ਉਮੀਦਵਾਰ ਲੋਕਾਂ ਦੀਆਂ ਭਾਵਨਾਵਾਂ ਤੇ ਖਰਾ ਉਤਰ ਕੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ| ਸ੍ਰ. ਸਿੱਧੂ ਨੇ ਦੱਸਿਆ ਕਿ ਉਹ ਐਸ.ਏ.ਐਸ. ਨਗਰ ਹਲਕੇ ਨੂੰ ਵਿਕਾਸ ਪਖੋਂ ਸੂਬੇ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਇਸ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਤੇ ਖਰਾ ਉਤਰਿਆ ਜਾਵੇਗਾ|
ਇਸ ਮੌਕੇ ਹੋਰਨਾ ਤੋਂ ਇਲਾਵਾ ਸਰਪੰਚ ਛੱਜਾ ਸਿੰਘ ਕੁਰੜੀ, ਸਾਬਕਾ ਸਰਪੰਚ ਹਰਚਰਨ ਸਿੰਘ ਲਾਂਡਰਾ, ਭਜਨ ਸਿੰਘ ਰਾਏਪੁਰ ਕਲਾਂ, ਕਰਮ ਸਿੰਘ ਮਾਣਕਪੁਰ ਕੱਲਰ, ਗਿਆਨੀ ਗੁਰਮੇਲ ਸਿੰਘ ਮਨੌਲੀ, ਸਾਬਕਾ ਸਰਪੰਚ ਮੇਜਰ ਸਿੰਘ ਮਨੌਲੀ, ਅਮਰਜੀਤ ਸਿੰਘ ਕੈਲੋਂ, ਜਗਦੀਸ਼ ਸਿੰਘ ਲਾਂਡਰਾ, ਰਣਧੀਰ ਸਿੰਘ ਚਾਓ ਮਾਜਰਾ, ਹਰਨੇਕ ਸਿੰਘ ਸਨੇਟਾ, ਜੋਰਾ ਸਿੰਘ ਸਨੇਟਾ, ਚੌਧਰੀ ਰਿਸ਼ੀਪਾਲ ਸਨੇਟਾ, ਜਗਤਾਰ ਸਿੰਘ ਘੋਲਾ, ਵਜੀਰ ਸਿੰਘ ਬਠਲਾਣਾਂ, ਪੰਡਤ ਭੁਪਿੰਦਰ ਕੁਮਾਰ ਨਗਾਰੀ, ਫਕੀਰ ਸਿੰਘ ਮੋਟੇ ਮਾਜਰਾ, ਅਜੈਬ ਸਿੰਘ ਬਾਕਰਪੁਰ, ਰਮਨਦੀਪ ਸਿੰਘ ਸਫੀਪੁਰ, ਰਜਿੰਦਰ ਸਿੰਘ ਜਸਪ੍ਰੀਤ ਸਿੰਘ ਰਾਏਪੁਰ ਕਲਾਂ, ਸਰਪੰਚ ਇੰਦਰਜੀਤ ਸਿੰਘ ਸ਼ਾਮਪੁਰ, ਅਜਮੇਰ ਸਿੰਘ ਦਾਉਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜਰ ਸਨ |

Leave a Reply

Your email address will not be published. Required fields are marked *