ਐਸ ਟੀ ਐਫ ਵੱਲੋਂ ਨਸ਼ਾ ਵਿਰੋਧੀ ਵਰਕਸ਼ਾਪ ਦਾ ਆਯੋਜਨ

ਐਸ ਏ ਐਸ ਨਗਰ, 30 ਜੂਨ (ਸ.ਬ.) ਨੌਜਵਾਨ ਪੀੜੀ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਐਸ ਟੀ ਐਫ ਵਲੋਂ ਸਿਵਲ ਹਸਪਤਾਲ ਵਿਖੇ ਐਸ ਪੀ ਰਜਿੰਦਰ ਸਿੰਘ ਸੋਹਲ ਦੀ ਅਗਵਾਈ ਵਿੱਚ ਇੱਕ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਸਿਵਲ ਸਰਜਨ ਸ੍ਰੀ ਜੈ ਸਿੰਘ ਅਤੇ ਡਾ. ਪੂਜਾ ਗਰਗ ਨੇ ਆਪਣੇ ਵਿਚਾਰ ਸਾਂਝੇ ਕੀਤੇ|
ਇਸ ਮੌਕੇ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਨਵੀਂ ਪੀੜ੍ਹੀ ਵਿੱਚ ਨਸ਼ਿਆਂ ਦੇ ਹੁੰਦੇ ਪਸਾਰ ਲਈ ਜਿੰਮੇਵਾਰ ਆਰਥਿਕ , ਸਮਾਜਿਕ, ਮਾਨਸਿਕ ਕਾਰਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਸ ਤੇ ਕਾਬੂ ਕਰਨ ਲਈ ਜਿੱਥੇ ਨਸ਼ੇ ਦਾ ਸ਼ਿਕਾਰ ਲੋਕਾਂ ਦੇ ਸਰਰੀਕ ਇਲਾਜ ਦੇ ਨਾਲ ਨਾਲ ਉਹਨਾਂ ਦੇ ਮਾਨਸਿਕ ਇਲਾਜ ਦਾ ਵੀ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਅਤੇ ਇਸ ਦੇ ਨਾਲ ਨਾਲ ਨਸ਼ਿਆਂ ਦੀ ਸਪਲਾਈ ਤੇ ਵੀ ਮੁਰਮੰਤ ਰੋਕ ਲੱਗਣੀ ਚਾਹੀਦੀ ਹੈ|
ਇਸ ਮੌਕੇ ਐਸ. ਪੀ. ਸ੍ਰ. ਰਜਿੰਦਰ ਸਿੰਘ ਸੋਹਲ ਨੇ ਅਪੀਲ ਕੀਤੀ ਕਿ  ਜੇਕਰ ਕਿਸੇ ਵਿਅਕਤੀ ਨੂੰ ਨਸ਼ੇ ਵੇਚਣ ਦੀ ਕਾਰਵਾਈ ਦੀ ਜਾਣਕਾਰੀ ਹਾਸਿਲ ਹੁੰਦੀ ਹੈ ਤਾਂ ਇਸ ਬਾਰੇ ਐਸ. ਟੀ. ਐਫ. ਨੂੰ ਸੂਚਿਤ ਕੀਤਾ ਜਾਵੇ| ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ|
ਇਸ ਮੌਕੇ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ| ਜਿਸ ਵਿੱਚ ਸਿਵਲ ਹਸਪਤਾਲ ਦੀਆਂ ਨਰਸਾਂ ਅਤੇ ਸਟਾਫ ਨੇ ਹਿੱਸਾ ਲਿਆ

Leave a Reply

Your email address will not be published. Required fields are marked *