ਐਸ ਡੀ ਐਮ ਖਰੜ ਨੇ ਨਵਚੇਤਨਾ ਟਰੱਸਟ ਨੂੰ ਪ੍ਰਸ਼ੰਸ਼ਾ ਪੱਤਰ ਦਿੱਤਾ

ਖਰੜ, 15 ਜੁਲਾਈ (ਸ਼ਮਿੰਦਰ ਸਿੰਘ) ਖਰੜ ਦੇ ਐਸ.ਡੀ.ਐਮ. ਸ੍ਰੀ ਹਿਮਾਂਸ਼ੂ ਜੈਨ ਵਲੋਂ ਕੋਰੋਨਾ ਮਾਹਾਂਮਾਰੀ ਦੌਰਾਨ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਨਵਚੇਤਨਾ ਟਰੱਸਟ ਨੂੰ ਪ੍ਰਸ਼ੰਸ਼ਾ ਪੱਤਰ ਦਿੱਤਾ ਗਿਆ|
ਇਸ ਮੌਕੇ ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਨਵਚੇਤਨਾ ਵੈਲਫੇਅਰ ਟਰੱਸਟ ਦੇ ਮੈਂਬਰਾਂ ਵਲੋਂ ਕੋਰੋਨਾ ਕਾਲ ਸਮੇਂ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਇਸ ਮੁਸ਼ਕਿਲ ਦੌਰ ਵਿੱਚ ਲੋਕਾਂ ਦੀ ਸੇਵਾ ਕੀਤੀ ਗਈ ਹੈ|
ਇਸ ਮੌਕੇ ਟਰੱਸਟ ਦੇ ਚੇਅਰਮੈਨ ਡਾ. ਰਘਵੀਰ ਸਿੰਘ ਬੰਗੜ ਨੇ ਪ੍ਰਸ਼ਾਸਨ ਅਤੇ ਐਸ.ਡੀ.ਐਮ. ਹਿਮਾਂਸ਼ੂ ਜੈਨ ਦਾ ਧੰਨਵਾਦ ਕੀਤਾ|  ਇਸ ਮੌਕੇ ਕੁਲਵਿੰਦਰ ਸਿੰਘ, ਭੁਵਨੇਸ਼ ਸੇਠੀ ਅਤੇ ਹੋਰ ਮੈਂਬਰ ਹਾਜ਼ਿਰ ਸਨ|

Leave a Reply

Your email address will not be published. Required fields are marked *